ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਕਸ਼ਮੀਰ ਮੁੱਦੇ ਨੂੰ ਹੱਲ ਕਰਵਾਉਣ ਲਈ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਤੋਂ ਸਹਾਇਤਾ ਲੈਣਗੇ। ਉਹ ਅਗਲੇ ਹਫ਼ਤੇ ਵਾਸ਼ਿੰਗਟਨ ਵਿਚ ਟਰੰਪ ਨਾਲ ਮੁਲਾਕਾਤ ਕਰਨਗੇ। ਵਿਦੇਸ਼ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਵ੍ਹਾਈਟ ਹਾਊਸ ਵਿਚ 22 ਜੁਲਾਈ ਨੂੰ ਹੋਣ ਵਾਲੀ ਬੈਠਕ ਦਾ ਏਜੰਡਾ ਤੈਅ ਕੀਤਾ ਜਾ ਰਿਹਾ ਹੈ। ਇਕ ਅਧਿਕਾਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਕਸ਼ਮੀਰ ਮੁੱਦਾ ਅਮਰੀਕੀ ਰਾਸ਼ਟਰਪਤੀ ਕੋਲ ਜ਼ਰੂਰ ਉਠਾਇਆ ਜਾਵੇਗਾ। ਇਕ ਹੋਰ ਅਧਿਕਾਰੀ ਮੁਤਾਬਕ ਪਾਕਿਸਤਾਨ ਵੱਲੋਂ ਖੇਤਰੀ ਸ਼ਾਂਤੀ ਲਾਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਜਾਣਕਾਰੀ ਵੀ ਅਮਰੀਕਾ ਨੂੰ ਦਿੱਤੀ ਜਾਵੇਗੀ। ਇਸ ਦੌਰਾਨ ਅਫ਼ਗਾਨ ਤਾਲਿਬਾਨ ਨਾਲ ਅਮਰੀਕਾ ਦੀ ਚੱਲ ਰਹੀ ਗੱਲਬਾਤ ਨੂੰ ਦਿੱਤੀ ਜਾ ਰਹੀ ਹਮਾਇਤ ਬਾਰੇ ਵੀ ਵਿਚਾਰ ਵਟਾਂਦਰਾ ਹੋਵੇਗਾ।
Check Also
ਪ੍ਰਧਾਨ ਮੰਤਰੀ ਮੋਦੀ ਨੇ ਬੰਗਲਾਦੇਸ਼ ਦੇ ਚੀਫ ਐਡਵਾਈਜਰ ਨਾਲ ਕੀਤੀ ਮੁਲਾਕਾਤ
ਥਾਈਲੈਂਡ ਵਿਚ ਸਿਖਰ ਵਾਰਤਾ ਦੌਰਾਨ ਮੋਦੀ ਅਤੇ ਮੁਹੰਮਦ ਯੂਨਸ ਵਿਚਾਲੇ ਹੋਈ ਗੱਲਬਾਤ ਨਵੀਂ ਦਿੱਲੀ/ਬਿਊਰੋ ਨਿਊਜ਼ …