ਇਕ ਹੋਰ ਗਰਮਖਿਆਲੀ ਆਗੂ ਨੂੰ ਕਮੇਟੀ ‘ਚ ਕਰ ਲਿਆ ਸ਼ਾਮਲ
ਇਸਲਾਮਾਬਾਦ : ਭਾਰਤ ਵੱਲੋਂ ਬਣਾਏ ਗਏ ਦਬਾਅ ਅੱਗੇ ਝੁਕਦਿਆਂ ਪਾਕਿਸਤਾਨ ਨੇ ਗਰਮਖਿਆਲੀ ਆਗੂ ਗੋਪਾਲ ਸਿੰਘ ਚਾਵਲਾ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀਐਸਪੀਜੀਸੀ) ਵਿਚੋਂ ਹਟਾ ਦਿੱਤਾ ਹੈ। ਕਮੇਟੀ ਕਰਤਾਰਪੁਰ ਲਾਂਘੇ ਨਾਲ ਸਬੰਧਤ ਕੰਮਕਾਜ ਨੂੰ ਦੇਖ ਰਹੀ ਹੈ। ਉਂਜ ਪਾਕਿਸਤਾਨ ਨੇ ਇਕ ਹੋਰ ਗਰਮਖਿਆਲੀ ਆਗੂ ਨੂੰ ਕਮੇਟੀ ਵਿਚ ਸ਼ਾਮਲ ਕਰ ਲਿਆ ਹੈ। ਭਾਰਤ ਵੱਲੋਂ ਇਤਰਾਜ਼ ਜਤਾਏ ਜਾਣ ਮਗਰੋਂ ਪਾਕਿਸਤਾਨ ਸਰਕਾਰ ਨੇ ਪਿਛਲੇ ਦਿਨੀਂ 10 ਮੈਂਬਰੀ ਨਵੀਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਐਲਾਨ ਕੀਤਾ ਜਿਸ ਵਿਚ ਚਾਵਲਾ ਦਾ ਨਾਮ ਸ਼ਾਮਲ ਨਹੀਂ ਹੈ। ਉਹ ਪੀਐਸਜੀਪੀਸੀ ਵਿਚ ਜਨਰਲ ਸਕੱਤਰ ਸੀ। ਕਮੇਟੀ ‘ਚ ਗਰਮਖਿਆਲੀ ਆਗੂ ਅਮੀਰ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ।
Check Also
ਟਰੰਪ ਪ੍ਰਸ਼ਾਸਨ ਵੱਲੋਂ ਹਾਰਵਰਡ ਯੂਨੀਵਰਸਿਟੀ ਵਿੱਚ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ’ਤੇ ਰੋਕ
ਹਾਰਵਰਡ ਨੇ ਇਸ ਫੈਸਲੇ ਨੂੰ ਗਲਤ ਦੱਸਦਿਆਂ ਵਿਦੇਸ਼ੀ ਵਿਦਿਆਰਥੀਆਂ ਦੇ ਸਮਰਥਨ ਦਾ ਕੀਤਾ ਵਾਅਦਾ ਬੋਸਟਨ/ਬਿਊਰੋ …