16.8 C
Toronto
Saturday, October 10, 2026
spot_img
Homeਕੈਨੇਡਾਬਚਿੱਤਰ ਸਿੰਘ ਰਾਏ ਨੇ ਹੰਬਰਵੁੱਡ ਸੀਨੀਅਰ ਕਲੱਬ ਦੇ ਮੈਂਬਰਾਂ ਨੂੰ ਦਿੱਤੀ ਪਾਰਟੀ

ਬਚਿੱਤਰ ਸਿੰਘ ਰਾਏ ਨੇ ਹੰਬਰਵੁੱਡ ਸੀਨੀਅਰ ਕਲੱਬ ਦੇ ਮੈਂਬਰਾਂ ਨੂੰ ਦਿੱਤੀ ਪਾਰਟੀ

ਬਚਿੱਤਰ ਸਿੰਘ ਰਾਏ ਨੇ ਹੰਬਰਵੁੱਡ ਸੀਨੀਅਰ ਕਲੱਬ ਦੇ ਮੈਂਬਰਾਂ ਨੂੰ ਦਿੱਤੀ ਪਾਰਟੀਬਰੈਂਪਟਨ : ਹੰਬਰਵੁੱਡ ਸੀਨੀਅਰ ਕਲੱਬ ਦੇ ਚੇਅਰਮੈਨ ਬਚਿੱਤਰ ਸਿੰਘ ਰਾਏ ਨੂੰ ਵਾਹਿਗੁਰੂ ਦੀ ਅਪਾਰ ਬਖਸ਼ਿਸ਼ ਸਦਕਾ ਪੜਪੋਤੇ ਦੀ ਵਡਮੁੱਲੀ ਦਾਤ ਪ੍ਰਾਪਤ ਹੋਈ ਹੈ। ਇਸ ਖੁਸ਼ੀ ਦੇ ਮੌਕੇ ਨੂੰ ਹੰਬਰਵੁੱਡ ਸੀਨੀਅਰ ਕਲੱਬ ਦੇ ਸਮੂਹ ਮੈਂਬਰਾਂ ਨਾਲ ਸਾਂਝੀ ਕਰਦੇ ਹੋਏ ਰਾਏ ਨੇ ਸ਼ਾਨਦਾਰ ਪਾਰਟੀ ਦਾ ਆਯੋਜਨ ਕੀਤਾ। ਕਲੱਬ ਦੇ ਪ੍ਰਧਾਨ ਜੋਗਿੰਦਰ ਸਿੰਘ ਧਾਲੀਵਾਲ, ਮੀਤ ਪ੍ਰਧਾਨ ਸਰਵਨ ਸਿੰਘ ਹੇਅਰ, ਗੁਰਮੀਤ ਸਿੰਘ ਬਾਸੀ, ਪਰੀਤਮ ਸਿੰਘ ਮਾਵੀ, ਸੂਬੇਦਾਰ ਗੁਲਜ਼ਾਰ ਸਿੰਘ, ਮਾਸਟਰ ਅਮਰੀਕ ਸਿੰਘ ਰਾਏ, ਰੇਸ਼ਮ ਸਿੰਘ ਥਾਂਦੀ, ਅਮਰ ਸਿੰਘ ਰੰਧਾਵਾ, ਰਣਜੀਤ ਸਿੰਘ ਭੁੱਲਰ, ਸੰਤੋਖ ਸਿੰਘ ਉਪਲ ਅਤੇ ਜੋਗਿੰਦਰ ਸਿੰਘ ਚੌਹਾਨ ਨੇ ਰਾਏ ਪਰਿਵਾਰ ਨੂੰ ਵਧਾਈ ਦਿੱਤੀ ਅਤੇ ਨਾਲ ਹੀ ਨਵਜੰਮੇ ਬੱਚੇ ਦੀ ਲੰਬੀ ਉਮਰ ਦੀ ਕਾਮਨਾ ਕੀਤੀ। ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਇਹ ਬੱਚਾ ਗੁਣਵਾਨ ਹੋਵੇ ਅਤੇ ਆਪਣੇ ਪਰਿਵਾਰ ਅਤੇ ਦੇਸ਼ ਕੌਮ ਦਾ ਨਾਮ ਰੌਸ਼ਨ ਕਰੇ।

RELATED ARTICLES
POPULAR POSTS