ਅਮਲੋਹ : ਪੰਜਾਬੀ ਦੇ ਨਾਮਵਰ ਲੋਕ ਗਾਇਕ ਲੱਖੀ ਵਣਜਾਰਾ (70) ਦਾ ਐਤਵਾਰ ਸਵੇਰੇ 7 ਵਜੇ ਦੇ ਕਰੀਬ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਲੱਖੀ ਵਣਜਾਰਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਲੱਖਾ ਸਿੰਘ ਵਾਲਾ ਵਿਚ ਕੀਤਾ ਗਿਆ। ਇਸ ਮੌਕੇ ਭਾਵੇਂ ਕੋਈ ਨਾਮਵਰ ਗਾਇਕ ਨਹੀਂ ਪੁੱਜਿਆ ਪਰ ਵੱਡੀ ਗਿਣਤੀ ਇਲਾਕਾ ਵਾਸੀਆਂ ਨੇ ਆਪਣੇ ਮਹਿਬੂਬ ਕਲਾਕਾਰ ਨੂੰ ਆਖ਼ਰੀ ਅਲਵਿਦਾ ਆਖੀ। ਲੱਖੀ ਵਣਜਾਰਾ ਦੀ ਪਤਨੀ ਗੁਰਚਰਨ ਕੌਰ ਨੇ ਦੱਸਿਆ ਕਿ ਸਵੇਰੇ ਅਚਾਨਕ ਉਸ ਦੇ ਪਤੀ ਨੂੰ ਦਿਲ ਦਾ ਦੌਰਾ ਪਿਆ ਅਤੇ ਮੌਕੇ ‘ਤੇ ਹੀ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਸਰਕਾਰ ਅਤੇ ਕਲਾਕਾਰਾਂ ਤੋਂ ਪਰਿਵਾਰ ਦੀ ਮਾਲੀ ਹਾਲਤ ਨੂੰ ਦੇਖਦਿਆਂ ਮਦਦ ਦੀ ਅਪੀਲ ਕੀਤੀ ਹੈ।
Check Also
ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ
ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …