21.1 C
Toronto
Friday, September 18, 2026
spot_img
Homeਭਾਰਤਮਾਣਹਾਨੀ ਦੇ ਮਾਮਲੇ 'ਚ ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਜ਼ਮਾਨਤ

ਮਾਣਹਾਨੀ ਦੇ ਮਾਮਲੇ ‘ਚ ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਜ਼ਮਾਨਤ

ਮਾਣਹਾਨੀ ਦੇ ਮਾਮਲੇ ‘ਚ ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਜ਼ਮਾਨਤਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਮਾਣਹਾਨੀ ਦੇ ਮਾਮਲੇ ਵਿਚ ਜ਼ਮਾਨਤ ਮਿਲ ਗਈ ਹੈ। ਇਹ ਮਾਣਹਾਨੀ ਦਾ ਮਾਮਲਾ ਭਾਜਪਾ ਆਗੂ ਵਿਜੇਂਦਰ ਗੁਪਤਾ ਵਲੋਂ ਦਰਜ ਕਰਵਾਇਆ ਗਿਆ ਸੀ। ਅਦਾਲਤ ਨੇ ਦੋਵਾਂ ਨੂੰ 10-10 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ ‘ਤੇ ਜ਼ਮਾਨਤ ਦਿੱਤੀ। ਜ਼ਿਕਰਯੋਗ ਹੈ ਕਿ ਭਾਜਪਾ ਆਗੂ ਵਿਜੇਂਦਰ ਗੁਪਤਾ ਨੇ ਅਕਸ ਖ਼ਰਾਬ ਕਰਨ ਦਾ ਇਲਜ਼ਾਮ ਲਾਉਂਦਿਆਂ ਕੇਜਰੀਵਾਲ ਅਤੇ ਸਿਸੋਦੀਆ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ ਕੀਤਾ ਸੀ। ਕੇਜਰੀਵਾਲ ਅਤੇ ਸਿਸੋਦੀਆ ਨੇ ਗੁਪਤਾ ਉਤੇ ਇਲਜ਼ਾਮ ਲਗਾਇਆ ਸੀ ਕਿ ਉਹ ‘ਆਪ’ ਮੁਖੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਵਾਲੇ ਲੋਕਾਂ ਵਿਚ ਸ਼ਾਮਲ ਸੀ। ਮਾਮਲੇ ਦੀ ਅਗਲੀ ਸੁਣਵਾਈ ਹੁਣ 25 ਜੁਲਾਈ ਨੂੰ ਹੋਵੇਗੀ।

RELATED ARTICLES
POPULAR POSTS