ਪ੍ਰਿਅੰਕਾ ਬੈਠੀ ਧਰਨੇ ਉਤੇ ਅਤੇ ਕਿਹਾ ਮੈਂ ਕਿਸੇ ਤੋਂ ਡਰਨ ਵਾਲੀ ਨਹੀਂ
ਵਾਰਾਨਸੀ/ਬਿਊਰੋ ਨਿਊਜ਼
ਉਤਰ ਪ੍ਰਦੇਸ਼ ਦੇ ਸੋਨਭੱਦਰ ਜ਼ਿਲ੍ਹੇ ਵਿਚ 10 ਵਿਅਕਤੀਆਂ ਦੇ ਹੋਏ ਕਤਲ ਦੇ ਮਾਮਲੇ ਵਿਚ ਰਾਜਨੀਤੀ ਗਰਮਾ ਗਈ ਹੈ। ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅੱਜ ਸੋਨਭੱਦਰ ਹੱਤਿਆਕਾਂਡ ਵਿਚ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਦੇਖਣ ਲਈ ਵਾਰਾਨਸੀ ਪਹੁੰਚੀ। ਪ੍ਰਿਅੰਕਾ ਗਾਂਧੀ ਜਦੋਂ ਸੋਨਭੱਦਰ ਜਾ ਰਹੀ ਸੀ ਤਾਂ ਉਨ੍ਹਾਂ ਨੂੰ ਮਿਰਜ਼ਾਪੁਰ ਨੇੜੇ ਪੁਲਿਸ ਨੇ ਰੋਕ ਲਿਆ। ਇਸਦੇ ਚੱਲਦਿਆਂ ਪ੍ਰਿਅੰਕਾ ਗਾਂਧੀ ਧਰਨੇ ‘ਤੇ ਬੈਠ ਗਈ ਅਤੇ ਉਨ੍ਹਾਂ ਕਿਹਾ ਕਿ ਉਹ ਕਿਸੇ ਤੋਂ ਡਰਨ ਵਾਲੀ ਨਹੀਂ ਹੈ। ਪ੍ਰਸ਼ਾਸਨ ਨੇ ਪ੍ਰਿਅੰਕਾ ਨੂੰ ਹਿਰਾਸਤ ਵਿਚ ਵੀ ਲੈ ਲਿਆ, ਜਦਕਿ ਪੁਲਿਸ ਅਧਿਕਾਰੀਆਂ ਦਾ ਕਹਿਣਾ ਸੀ ਕਿ ਪ੍ਰਿਅੰਕਾ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ। ਧਿਆਨ ਰਹੇ ਕਿ ਇੱਥੋਂ ਦੇ ਘਿਰਾਵਲ ਇਲਾਕੇ ਵਿਚ 17 ਜੁਲਾਈ ਨੂੰ ਜ਼ਮੀਨ ਦੇ ਵਿਵਾਦ ਵਿਚ 10 ਵਿਅਕਤੀਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪੁਲਿਸ ਨੇ ਇਸ ਮਾਮਲੇ ਵਿਚ 27 ਵਿਅਕਤੀਆਂ ਨੂੰ ਗ੍ਰਿਫਤਾਰ ਵੀ ਕੀਤਾ ਹੈ।
Home / ਭਾਰਤ / ਯੂਪੀ ਦੇ ਸੋਨਭੱਦਰ ‘ਚ ਹੋਏ ਹੱਤਿਆਕਾਂਡ ਦੇ ਪੀੜਤ ਪਰਿਵਾਰਾਂ ਨੂੰ ਮਿਲਣ ਜਾ ਰਹੀ ਪ੍ਰਿਅੰਕਾ ਨੂੰ ਪੁਲਿਸ ਨੇ ਰੋਕਿਆ
Check Also
ਜਗਦੀਸ਼ ਸਿੰਘ ਝੀਂਡਾ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ
ਝੀਂਡਾ ਨੇ ਸਿੱਖ ਕੌਮ ਦੀ ਭਲਾਈ ਲਈ ਕੰਮ ਕਰਨ ਦਾ ਕੀਤਾ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ …