ਦਿੱਲੀ ‘ਚ 600 ਕਰੋੜ ਰੁਪਏ ਦੀ ਹੈਰੋਇਨ ਸਣੇ ਪੰਜ ਵਿਅਕਤੀ ਗ੍ਰਿਫਤਾਰ
ਅੰਮ੍ਰਿਤਸਰ/ਬਿਊਰੋ ਨਿਊਜ਼
ਪੰਜਾਬ ਵਿਚ ਹਰ ਰੋਜ਼ ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹ ਰਹੇ ਹਨ ਅਤੇ ਅੱਜ ਵੀ ਦੋ ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹ ਗਏ ਹਨ। ਅੰਮ੍ਰਿਤਸਰ ਦੇ ਕਸਬਾ ਭਿੱਖੀਵਿੰਡ ਨੇੜਲੇ ਪਿੰਡ ਡੱਲ ਵਿਚ ਨਸ਼ੇ ਦੇ ਦੈਂਤ ਨੇ ਦੋ ਮਾਸੂਮ ਬੱਚਿਆਂ ਦੇ ਪਿਤਾ ਨੂੰ ਨਿਗਲ ਲਿਆ। ਪਿੰਡ ਡੱਲ ਦੇ 25 ਸਾਲਾ ਨੌਜਵਾਨ ਗੁਰਪ੍ਰਤਾਪ ਸਿੰਘ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦੀ ਜਾਣਕਾਰੀ ਮਿਲੀ ਹੈ। ਪੁਲਿਸ ਸਾਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸੇ ਦੌਰਾਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਵੀ ਇੱਕ ਹੋਰ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ, ਜਿਸ ਦੀ ਪਹਿਚਾਣ 34 ਸਾਲਾ ਵਿੱਕੀ ਕੁਮਾਰ ਵਜੋ ਹੋਈ ਹੈ।
ਉਧਰ ਦੂਜੇ ਪਾਸੇ ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਵੱਡੀ ਕਾਰਵਾਈ ਕਰਦਿਆਂ ਦੋ ਅਫਗਵਾਨੀ ਕੈਮੀਕਲ ਮਾਹਰਾਂ ਸਣੇ ਪੰਜ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 150 ਕਿਲੋ ਅਫਗਾਨੀ ਹੈਰੋਇਨ ਵੀ ਬਰਾਮਦ ਕੀਤੀ, ਜਿਸ ਦੀ ਕੌਮਾਂਤਰੀ ਬਜ਼ਾਰ ਵਿਚ ਕੀਮਤ 600 ਕਰੋੜ ਰੁਪਏ ਦੱਸੀ ਜਾ ਰਹੀ ਹੈ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …