ਕਤਲ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ‘ਚ ਪੁਲਿਸ ਨੂੰ ਸੀ ਲੋਂੜੀਦਾ
ਬਠਿੰਡਾ/ਬਿਊਰੋ ਨਿਊਜ਼
ਬਠਿੰਡਾ ਪੁਲਿਸ ਨੇ ਕਤਲ ਅਤੇ ਲੁੱਟ ਖੋਹ ਦੀਆਂ ਵਾਰਦਾਤਾਂਵਿਚ ਲੋੜੀਂਦੇ ਗੈਂਗਸਟਰ ਲਾਲੀ ਸਿਧਾਣਾ ਨੂੰ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ‘ਤੇ ਲਾਲੀ ਦੇ ਸਹੁਰਾ ਪਿੰਡ ਲਹਿਰਾ ਧੂਰਕੋਟਨੂੰ ਘੇਰਾ ਪਾਇਆ ਅਤੇ ਉਸ ਨੂੰ ਸਹੁਰਾ ਘਰ ਤੋਂ ਗ੍ਰਿਫਤਾਰ ਕਰ ਲਿਆ। ਜ਼ਿਕਰਯੋਗ ਹੈ ਕਿ ਲਾਲੀ ‘ਤੇ ਆਪਣੇ ਚਾਚੇ ਦੇ ਪੁੱਤਰ ਦੇ ਕਤਲ ਦੇ ਇਲਜ਼ਾਮ ਹਨ ਅਤੇਉਹ ਪੁਲਿਸ ਨੂੰ ਹੋਰ ਕੇਸਾਂ ਵਿਚ ਵੀ ਲੋੜੀਂਦਾ ਸੀ। ਗੈਂਗਸਟਰ ਲਾਲੀ ਨੂੰਫੜਨ ਲਈ ਪੁਲਿਸ ਲੰਬੇ ਸਮੇਂ ਤੋਂ ਭਾਲ ਕਰ ਰਹੀ ਸੀ ਅਤੇ ਹੁਣ ਪੁਲਿਸ ਨੂੰ ਅਹਿਮ ਜਾਣਕਾਰੀਆਂ ਮਿਲਣ ਦੀ ਆਸ ਹੈ।
Check Also
ਨੈਸ਼ਨਲ ਗਰੀਨ ਟਿ੍ਰਬਿਊਨਲ ਵੱਲੋਂ ਪੰਜਾਬ ਸਰਕਾਰ ਦੀ ਖਿਚਾਈ
ਜਲਦੀ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ ਨੈਸ਼ਨਲ ਗ੍ਰੀਨ ਟਿ੍ਰਬਿਊਨਲ ਨੇ ਪੰਜਾਬ ਵਿੱਚ …