18.8 C
Toronto
Wednesday, August 19, 2026
spot_img
Homeਪੰਜਾਬਐਸ.ਆਈ.ਟੀ. ਮੁਖੀ ਕੁੰਵਰ ਵਿਜੇ ਪ੍ਰਤਾਪ ਦਾ ਕਹਿਣਾ

ਐਸ.ਆਈ.ਟੀ. ਮੁਖੀ ਕੁੰਵਰ ਵਿਜੇ ਪ੍ਰਤਾਪ ਦਾ ਕਹਿਣਾ

ਐਸ.ਆਈ.ਟੀ. ਮੁਖੀ ਕੁੰਵਰ ਵਿਜੇ ਪ੍ਰਤਾਪ ਦਾ ਕਹਿਣਾਬੇਅਦਬੀ ਮਾਮਲਿਆਂ ਸਬੰਧੀ ਕਲੋਜ਼ਰ ਰਿਪੋਰਟ ਨਾਲ ਜਾਂਚ ਪ੍ਰਭਾਵਿਤ ਨਹੀਂ ਹੋਵੇਗੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਹੋਈਆਂ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ ਦੇ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਸੀਨੀਅਰ ਮੈਂਬਰ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਕਹਿਣਾ ਹੈ ਕਿ ਬੇਅਦਬੀ ਦੀਆਂ ਘਟਨਾਵਾਂਬਾਰੇ ਸੀਬੀਆਈ ਵਲੋਂ ਦਾਇਰ ਕੀਤੀ ਕਲੋਜ਼ਰ ਰਿਪੋਰਟ ਦਾ ਜਾਂਚ ‘ਤੇ ਕੋਈ ਅਸਰ ਨਹੀਂ ਪਵੇਗਾ। ਜ਼ਿਕਰਯੋਗ ਹੈ ਕਿ ਸੀਬੀਆਈ ਨੇ ਬੇਅਦਬੀ ਮਾਮਲਿਆਂ ਸਬੰਧੀ ਸਾਢੇ ਤਿੰਨ ਸਾਲ ਵੱਖ-ਵੱਖ ਪਹਿਲੂਆਂ ‘ਤੇ ਜਾਂਚ ਕੀਤੀ ਅਤੇ ਪਿਛਲੇ ਦਿਨੀਂ ਅਚਾਨਕ ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵਿਚ ਕਲੋਜਰ ਰਿਪੋਰਟ ਪੇਸ਼ ਕਰ ਦਿੱਤੀ ਸੀ। ਕੁੰਵਰ ਵਿਜੇ ਪ੍ਰਤਾਪ ਨੇ ਕਿਹਾ ਕਿ ਸੀਬੀਆਈ ਦੀ ਕਲੋਜ਼ਰ ਰਿਪੋਰਟ ਨਾਲ ਪੁਲਿਸ ਦੀ ਜ਼ਿੰਮੇਵਾਰੀ ਵਧ ਗਈ ਹੈ। ਉਨ੍ਹਾਂ ਕਿਹਾ ਕਿ ਐਸ.ਆਈ.ਟੀ. ਕਾਨੂੰਨ ਮੁਤਾਬਕ ਆਪਣਾ ਕੰਮ ਕਰ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਜਾਂਚ ਨੂੰ ਹੋਰ ਤੇਜ਼ ਕੀਤਾ ਜਾਵੇਗਾ।

RELATED ARTICLES
POPULAR POSTS