-1 C
Toronto
Tuesday, March 3, 2026
spot_img
Homeਭਾਰਤਬਾਬਰੀ ਮਸਜਿਦ ਢਾਹੇ ਜਾਣ ਦੇ ਮਾਮਲੇ ਸਬੰਧੀ ਸੁਪਰੀਮ ਕੋਰਟ 'ਚ ਹੋਈ ਸੁਣਵਾਈ

ਬਾਬਰੀ ਮਸਜਿਦ ਢਾਹੇ ਜਾਣ ਦੇ ਮਾਮਲੇ ਸਬੰਧੀ ਸੁਪਰੀਮ ਕੋਰਟ ‘ਚ ਹੋਈ ਸੁਣਵਾਈ

9 ਮਹੀਨਿਆਂ ਦੇ ਅੰਦਰ-ਅੰਦਰ ਫੈਸਲਾ ਸੁਣਾਉਣ ਦੇ ਨਿਰਦੇਸ਼
ਨਵੀਂ ਦਿੱਲੀ/ਬਿਊਰੋ ਨਿਊਜ਼
ਅਯੁੱਧਿਆ ‘ਚ ਬਾਬਰੀ ਮਸਜਿਦ ਨੂੰ ਢਾਹੁਣ ਦੀ ਸਾਜਿਸ਼ ਦੇ ਅਪਰਾਧਕ ਮਾਮਲੇ ਵਿਚ ਸੁਪਰੀਮ ਕੋਰਟ ਨੇ ਹੇਠਲੀ ਅਦਾਲਤ ਨੂੰ 9 ਮਹੀਨਿਆਂ ਦੇ ਅੰਦਰ-ਅੰਦਰ ਫੈਸਲਾ ਸੁਣਾਉਣ ਦਾ ਹੁਕਮ ਦਿੱਤਾ ਹੈ। ਸੁਪਰੀਮ ਕੋਰਟ ਨੇ ਅੱਜ ਮਾਮਲੇ ਦੀ ਸੁਣਵਾਈ ਕਰਦਿਆਂ ਕਿਹਾ ਕਿ ਅਪਰਾਧਕ ਸਾਜਿਸ਼ ਨਾਲ ਜੁੜੇ ਇਸ ਮਾਮਲੇ ਵਿਚ 6 ਮਹੀਨੇ ਦੇ ਅੰਦਰ ਗਵਾਹਾਂ ਦੇ ਬਿਆਨ ਦਰਜ ਹੋ ਜਾਣੇ ਚਾਹੀਦੇ ਹਨ, ਜਦਕਿ 9 ਮਹੀਨੇ ਦੇ ਅੰਦਰ-ਅੰਦਰ ਫੈਸਲਾ ਸੁਣਾ ਦਿੱਤਾ ਜਾਣਾ ਚਾਹੀਦਾ ਹੈ। ਇਸ ਮਾਮਲੇ ਵਿਚ ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ ਅਤੇ ਉਮਾ ਭਾਰਤੀ ਸਮੇਤ ਹੋਰ ਕਈ ਆਗੂਆਂ ਦੇ ਨਾਮ ਸ਼ਾਮਲ ਹਨ। ਸੁਪਰੀਮ ਕੋਰਟ ਨੇ ਯੂਪੀ ਸਰਕਾਰ ਨੂੰ ਇਸ ਮੁਕੱਦਮੇ ਦੀ ਸੁਣਵਾਈ ਕਰ ਰਹੇ ਵਿਸ਼ੇਸ਼ ਜੱਜ ਦਾ ਕਾਰਜਕਾਲ 9 ਮਹੀਨੇ ਵਧਾਉਣ ਲਈ ਵੀ ਕਹਿ ਦਿੱਤਾ ਹੈ, ਕਿਉਂਕਿ ਵਿਸ਼ੇਸ਼ ਜੱਜ 30 ਸਤੰਬਰ ਨੂੰ ਸੇਵਾਮੁਕਤ ਹੋਣ ਵਾਲੇ ਹਨ।

RELATED ARTICLES
POPULAR POSTS