ਵਿਕਰੀ ਕਮੇਟੀ ‘ਚ ਅਮਿਤ ਸ਼ਾਹ, ਨਿਰਮਲਾ ਸੀਤਾਰਮਨ, ਪਿਊਸ਼ ਗੋਇਲ ਅਤੇ ਹਰਦੀਪ ਪੁਰੀ ਸ਼ਾਮਲ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਦੀ ਭਾਜਪਾ ਸਰਕਾਰ ਹੁਣ ਆਰਥਿਕ ਸੰਕਟ ਵਿਚ ਘਿਰੀਏਅਰ ਇੰਡੀਆ ਨੂੰ ਵੇਚਣ ਦੇ ਰਾਹ ਤੁਰ ਪਈ ਹੈ। ਏਅਰ ਇੰਡੀਆ ਦੀ ਵਿਕਰੀ ਲਈ ਬਣਾਈ ਕਮੇਟੀ ਦੀ ਅਗਵਾਈ ਅਮਿਤ ਸ਼ਾਹ ਕਰਨਗੇ। ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੂੰ ਇਸ ਕਮੇਟੀ ਵਿਚੋਂ ਬਾਹਰ ਰੱਖਿਆ ਗਿਆ। ਮੰਤਰੀਆਂ ਦੀ ਇਹ ਕਮੇਟੀ ਏਅਰ ਇੰਡੀਆ ਦੀ ਵਿਕਰੀ ਦੇ ਨਿਯਮ ਤੈਅ ਕਰੇਗੀ। ਇਸ ਕਮੇਟੀ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ, ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਰੇਲ ਮੰਤਰੀ ਪਿਊਸ਼ ਗੋਇਲ ਅਤੇ ਸਿਵਲ ਹਵਾਈ ਮੰਤਰੀ ਹਰਦੀਪ ਪੁਰੀ ਸ਼ਾਮਲ ਹੋਣਗੇ। ਜ਼ਿਕਰਯੋਗ ਹੈ ਕਿ ਏਅਰ ਇੰਡੀਆ ਦੀ ਵਿਕਰੀ ਲਈ ਪਹਿਲੀ ਵਾਰ ਮੰਤਰੀਆਂ ਦੀ ਕਮੇਟੀ ਦਾ ਗਠਨ ਜੂਨ 2017 ਵਿਚ ਕੀਤਾ ਗਿਆ ਸੀ। ਉਸ ਸਮੇਂ ਕਮੇਟੀ ਦੀ ਅਗਵਾਈ ਅਰੁਣ ਜੇਤਲੀ ਨੇ ਕੀਤੀ ਸੀ ਅਤੇ ਇਸ ਵਿਚ ਪੰਜ ਮੈਂਬਰ ਸ਼ਾਮਲ ਸਨ। ਜਾਣਕਾਰੀ ਮਿਲੀ ਹੈ ਕਿ ਸਰਕਾਰ ਏਅਰ ਇੰਡੀਆ ਦੀ ਸੌ ਫੀਸਦੀ ਹਿੱਸੇਦਾਰੀ ਵੇਚਣ ਦੀ ਪੇਸ਼ਕਸ਼ ਕਰ ਸਕਦੀ ਹੈ। ਸਰਕਾਰ ਦਾ ਇਰਾਦਾ ਹੈ ਕਿ ਵਿਕਰੀ ਦੀ ਪ੍ਰਕਿਰਿਆ ਆਉਂਦੇ ਦਸੰਬਰ ਮਹੀਨੇ ਤੱਕ ਪੂਰੀ ਕੀਤੀ ਜਾਵੇ।
Check Also
ਦਿੱਲੀ ’ਚ ‘ਆਪ’ ਦੇ ਤਿੰਨ ਕੌਂਸਲਰ ਭਾਜਪਾ ’ਚ ਹੋਏ ਸ਼ਾਮਲ
ਅਪ੍ਰੈਲ ਮਹੀਨੇ ’ਚ ਹੋਣੀ ਹੈ ਮੇਅਰ ਦੀ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਧਾਨ ਸਭਾ ਚੋਣਾਂ …