ਰਾਜਨਾਥ ਬੋਲੇ : ਵਿਚੋਲਗੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ
ਨਵੀਂ ਦਿੱਲੀ/ਬਿਊਰੋ ਨਿਊਜ਼
ਕਸ਼ਮੀਰ ਮਾਮਲੇ ‘ਤੇ ਵਿਚੋਲਗੀ ਨੂੰ ਲੈ ਕੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਬਿਆਨ ‘ਤੇ ਲੋਕ ਸਭਾ ਵਿਚ ਅੱਜ ਵੀ ਜੰਮ ਕੇ ਹੰਗਾਮਾ ਹੋਇਆ। ਵਿਰੋਧੀ ਪੱਖ ਦੇ ਹੰਗਾਮੇ ਅਤੇ ਕਾਂਗਰਸ ਦੇ ਵਾਕ ਆਊਟ ਦੇ ਚੱਲਦਿਆਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਕਸ਼ਮੀਰ ਮਸਲੇ ‘ਤੇ ਕਿਸੇ ਤੀਜੀ ਧਿਰ ਦੀ ਵਿਚੋਲਗੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਅਸੀਂ ਰਾਸ਼ਟਰ ਦੇ ਸਵੈ ਸਨਮਾਨ ਨਾਲ ਕਿਸੇ ਵੀ ਕੀਮਤ ‘ਤੇ ਸਮਝੌਤਾ ਨਹੀਂ ਕਰਾਂਗੇ। ਰਾਜਨਾਥ ਸਿੰਘ ਨੇ ਕਿਹਾ ਕਿ ਜਿਥੋਂ ਤੱਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਡੋਨਾਲਡ ਟਰੰਪ ਵਿਚਾਲੇ ਗੱਲਬਾਤ ਦਾ ਸਵਾਲ ਹੈ, ਇਸ ਬਾਰੇ ਤਾਂ ਵਿਦੇਸ਼ ਮੰਤਰੀ ਸਾਫ ਕਹਿ ਚੁੱਕੇ ਹਨ ਕਿ ਕਸ਼ਮੀਰ ਮਾਮਲੇ ਬਾਰੇ ਟਰੰਪ ਨਾਲ ਕੋਈ ਵੀ ਗੱਲਬਾਤ ਨਹੀਂ ਹੋਈ।
Check Also
ਕੋਵਿਡ ਵੈਕਸੀਨ ਦਾ ਅਚਾਨਕ ਹੋ ਰਹੀਆਂ ਮੌਤਾਂ ਨਾਲ ਕੋਈ ਸਬੰਧ ਨਹੀਂ
18 ਤੋਂ 45 ਸਾਲ ਦੇ ਵਿਅਕਤੀਆਂ ਦੀ ਅਚਾਨਕ ਮੌਤ ’ਤੇ ਹੋਈ ਸਟੱਡੀ ਨਵੀਂ ਦਿੱਲੀ/ਬਿਊਰੋ …