ਰਵਨੀਤ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਦੀ ਸਿਕਰਿਉਟੀ ਘਟਾਈ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤ ਵਿਚੋਂ ਵੀਆਈਪੀ ਕਲਚਰ ਖਤਮ ਕਰਨ ਲਈ ਕੇਂਦਰ ਸਰਕਾਰ ਨੇ ਲਾਲ ਅਤੇ ਨੀਲੀਆਂ ਬੱਤੀਆਂ ਹਟਾਉਣ ਦੇ ਹੁਕਮ ਤਾਂ ਪਹਿਲਾਂ ਹੀ ਕੀਤੇ ਹੋਏ ਹਨ। ਹੁਣ ਫਿਰ ਕੇਂਦਰ ਨੇ ਵੱਡਾ ਕਦਮ ਚੁੱਕਦਿਆਂ ਦੇਸ਼ ਦੇ 34 ਵਿਅਕਤੀਆਂ ਦੀ ਸਕਿਉਰਿਟੀ ਘਟਾ ਦਿੱਤੀ ਹੈ, ਜਿਨ੍ਹਾਂ ਵਿਚ ਪੰਜਾਬ ਦੇ ਤਿੰਨ ਆਗੂ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ, ਕਾਂਗਰਸੀ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੀ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਮਜੀਠੀਆ ਦੀ ਸੀ.ਆਈ.ਐਸ.ਐਫ. ਸਕਿਉਰਿਟੀ ਹੁਣ ਪੰਜਾਬ, ਹਰਿਆਣਾ ਅਤੇ ਹਿਮਾਚਲ ਤੱਕ ਹੀ ਸੀਮਤ ਕਰ ਦਿੱਤੀ ਗਈ ਹੈ ਅਤੇ ਰਵਨੀਤ ਬਿੱਟੂ ਦੀ ਜੈਡ ਸਕਿਉਰਿਟੀ ਪੰਜਾਬ ਤੱਕ ਹੀ ਰਹੇਗੀ। ਇਸੇ ਤਰ੍ਹਾਂ ਪ੍ਰਤਾਪ ਸਿੰਘ ਬਾਜਵਾ ਨੂੰ ਕੇਂਦਰ ਤੋਂ ਮਿਲਣ ਵਾਲੀ ਸਕਿਉਰਿਟੀ ਬਿਲਕੁਲ ਹੀ ਬੰਦ ਕਰ ਦਿੱਤੀ ਗਈ ਹੈ।
Check Also
ਉਦਯੋਗਪਤੀ ਨਿਤਿਨ ਕੋਹਲੀ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
ਕੋਹਲੀ ਨੂੰ ਜਲੰਧਰ ਸੈਂਟਰਲ ਹਲਕੇ ਦਾ ਇੰਚਾਰਜ ਕੀਤਾ ਗਿਆ ਨਿਯੁਕਤ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ …