ਹੋਟਲ ਮਾਲਕਾਂ ਨੇ ਪ੍ਰਸ਼ਾਸਨ ਖਿਲਾਫ ਕੀਤੀ ਨਾਅਰੇਬਾਜ਼ੀ
ਅੰਮ੍ਰਿਤਸਰ/ਬਿਊਰੋ ਨਿਊਜ਼
ਅੰਮ੍ਰਿਤਸਰ ਵਿਚ ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਉਸਾਰੇ ਗਏ ਗੈਰ ਕਾਨੂੰਨੀ ਹੋਟਲਾਂ ਦੇ ਬਿਜਲੀ, ਪਾਣੀ ਤੇ ਸੀਵਰੇਜ ਦੇ ਕੁਨੈਕਸ਼ਨ ਕੱਟ ਦਿੱਤੇ ਗਏ ਹਨ। ਇਹ ਕਾਰਵਾਈ ਨਗਰ ਨਿਗਮ ਤੇ ਪੰਜਾਬ ਰਾਜ ਬਿਜਲੀ ਕਾਰਪੋਰੇਸ਼ਨ ਲਿਮਟਿਡ ਦੀਆਂ ਸਾਂਝੀਆਂ ਟੀਮਾਂ ਨੇ ਅਮਲ ਵਿੱਚ ਲਿਆਂਦੀ ਹੈ।ਇਸ ਕਾਰਵਾਈ ਦਾ ਹੋਟਲ ਮਾਲਕਾਂ ਨੇ ਡਟਵਾਂ ਵਿਰੋਧ ਕੀਤਾ, ਪਰ ਭਾਰੀ ਪੁਲਿਸ ਬਲ ਨਾਲ ਆਈਆਂ ਟੀਮਾਂ ਨੇ ਅਦਾਲਤ ਦੇ ਹੁਕਮਾਂ ਦੀ ਤਾਮੀਲ ਕੀਤੀ। ਧਿਆਨ ਰਹੇ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਹੁਕਮ ਦਿੱਤੇ ਸਨ ਕਿ ਦਰਬਾਰ ਸਾਹਿਬ ਦੇ ਨੇੜੇ-ਤੇੜੇ ਬਣੀਆਂ ਗ਼ੈਰ ਕਾਨੂੰਨੀ ਕਾਰੋਬਾਰੀ ਸੰਸਥਾਵਾਂ ਦੇ ਬਿਜਲੀ-ਪਾਣੀ ਕੁਨੈਕਸ਼ਨ ਕੱਟ ਦਿੱਤੇ ਜਾਣ। ਦੂਜੇ ਪਾਸੇ ਹੋਟਲ ਮਾਲਕਾਂ ਦਾ ਕਹਿਣਾ ਹੈ ਕਿ ਇਸ ਨਾਦਰਸ਼ਾਹੀ ਫੁਰਮਾਨ ਨਾਲ ਉਨ੍ਹਾਂ ਦਾ ਬਹੁਤ ਨੁਕਸਾਨ ਹੋਇਆ ਹੈ। ਉਨ੍ਹਾਂ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦਾ ਕੀਤਾ ਵਿਰੋਧ
ਕਿਹਾ : ਪੰਜਾਬ ਪੁਲਿਸ ਡੈਮ ਦੀ ਕਰ ਰਹੀ ਹੈ ਸੁਰੱਖਿਆ, ਕੇਂਦਰ ਸਰਕਾਰ ਆਪਣਾ ਫੈਸਲਾ ਲਵੇ …