2 ਅਗਸਤ ਨੂੰ ਵਿਛੜੀਆਂ ਸ਼ਖ਼ਸੀਅਤਾਂ ਦਿੱਤੀਆਂ ਜਾਣਗੀਆਂ ਸ਼ਰਧਾਂਜਲੀਆਂ ਅਤੇ 5 ਤੇ 6 ਅਗਸਤ ਹੋਵੇਗਾ ਵਿਧਾਨਿਕ ਕੰਮਕਾਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ 2 ਅਗਸਤ ਤੋਂ 6 ਅਗਸਤਤੱਕ ਚੱਲੇਗਾ। ਇਸ ਸਬੰਧੀ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਸ ਦੇ ਨਾਲ ਭਾਰਤ ਦੇ ਸੰਵਿਧਾਨ ਮੁਤਾਬਕ 15ਵੀਂ ਵਿਧਾਨ ਸਭਾ ਦਾ ਅੱਠਵਾਂ ਇਜਲਾਸ ਸੱਦਣ ਲਈ ਪੰਜਾਬ ਦੇ ਰਾਜਪਾਲ ਨੂੰ ਅਧਿਕਾਰ ਦਿੱਤੇ ਗਏ ਹਨ। ਮੁੱਖ ਮੰਤਰੀ ਦਫ਼ਤਰ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਇਹ ਇਜਲਾਸ 2 ਅਗਸਤ ਨੂੰ ਬਾਅਦ ਦੁਪਹਿਰ ਸ਼ੁਰੂ ਹੋਵੇਗਾ ਅਤੇ ਇਸ ਦਿਨ ਵਿਛੜੀਆਂ ਸ਼ਖਸੀਅਤਾਂਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ। ਇਸੇ ਤਰ੍ਹਾਂ ਵਿਧਾਨਿਕ ਕੰਮਕਾਰ 5 ਅਗਸਤ ਨੂੰ ਸਵੇਰੇ 11 ਵਜੇ ਅਤੇ 6 ਅਗਸਤ ਨੂੰ ਸਵੇਰੇ 10 ਵਜੇ ਸ਼ੁਰੂ ਹੋਵੇਗਾ। ઠਉਨ੍ਹਾਂ ਦੱਸਿਆ ਕਿ 6 ਅਗਸਤ ਨੂੰ ਵਿਧਾਨਿਕ ਕੰਮਕਾਰ ਤੋਂ ਬਾਅਦ ਸਦਨ ਅਣਮਿੱਥੇ ਸਮੇਂ ਲਈ ਉਠਾ ਦਿੱਤਾ ਜਾਵੇਗਾ।

