Breaking News
Home / ਪੰਜਾਬ / ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ‘ਚ ਅਹਿਮ ਫੈਸਲੇ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ‘ਚ ਅਹਿਮ ਫੈਸਲੇ

ਚਾਰ ਵਿਭਾਗਾਂ ਲਈ ਚਾਰ-ਸਾਲਾ ਰਣਨੀਤਿਕ ਕਾਰਜ ਯੋਜਨਾ ਨੂੰ ਦਿੱਤੀਪ੍ਰਵਾਨਗੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਮੰਤਰੀ ਮੰਡਲ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਮੰਤਰੀ ਮੰਡਲ ਨੇ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਜਲ ਸਪਲਾਈ ਤੇ ਸੈਨੀਟੇਸ਼ਨ, ਲੋਕ ਨਿਰਮਾਣ ਵਿਭਾਗ ਅਤੇ ਸਕੂਲ ਸਿੱਖਿਆ ਵਿਭਾਗ ਲਈ ਚਾਰ ਸਾਲਾ ਰਣਨੀਤਿਕ ਕਾਰਜ ਯੋਜਨਾ ਨੂੰ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ।ઠਕੈਬਨਿਟ ਮੀਟਿੰਗ ਦੌਰਾਨ ਸੂਬੇ ਵਿਚ ਪ੍ਰਾਈਵੇਟ ਯੂਨੀਵਰਸਿਟੀਆਂ ਦੀ ਸਥਾਪਨਾ ਲਈ ਲੋੜੀਂਦੀ ਘੱਟੋ-ਘੱਟ ਜ਼ਮੀਨ 35 ਏਕੜ ਤੋਂ ਘਟਾ ਕੇ 25 ਏਕੜ ਕਰਨ ਦਾ ਫੈਸਲਾ ਲਿਆ ਗਿਆ।ਇਹ ਫੈਸਲਾ ਪੰਜਾਬ ਵਿੱਚ ਹੋਰਨਾਂ ਸੂਬਿਆਂ ਦੇ ਮੁਕਾਬਲੇ ਜ਼ਮੀਨਾਂ ਦੀਆਂ ਉੱਚ ਦਰਾਂ ਦੇ ਮੱਦੇਨਜ਼ਰ ਲਿਆ ਗਿਆ ਹੈ। ਇਸ ਤੋਂ ਇਲਾਵਾ ਇਸ ਦਾ ਉਦੇਸ਼ ਪੰਜਾਬ ਵਿੱਚ ਖੇਤੀਬਾੜੀ ਹੇਠ ਵੱਧ ਤੋਂ ਵੱਧ ਜ਼ਮੀਨ ਬਣਾਈ ਰੱਖਣਾ ਵੀ ਹੈ। ਮੰਤਰੀ ਮੰਡਲ ਨੇ ਵੱਖ-ਵੱਖ ਕਾਡਰਾਂ ਵਿਚ ਤਰੱਕੀ ਲਈ ਲੋੜੀਂਦੇ ਤਜਰਬੇ ਵਿਚ ਕਮੀ ਕਰਨ ਵਾਸਤੇ ਸੇਵਾ ਨਿਯਮਾਂ ਵਿਚ ਸੋਧ ਨੂੰ ਵੀ ਪ੍ਰਵਾਨਗੀ ਦਿੱਤੀ। ਇਸੇ ਤਰ੍ਹਾਂ ਮੰਤਰੀ ਮੰਡਲ ਨੇ ਰਾਮਪੁਰਾ ਫੂਲ ਵਿਖੇ ਸਥਾਪਿਤ ਕੀਤੇ ਗਏ ਨਵੇਂ ਵੈਟਰਨਰੀ ਕਾਲਜ ਲਈ 228 ਅਸਾਮੀਆਂ ਭਰਨ ਲਈ ਵੀ ਹਰੀ ਝੰਡੀ ਦੇ ਦਿੱਤੀ ਹੈ।

Check Also

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …