Breaking News
Home / ਭਾਰਤ / ਸੁਪਰੀਮ ਕੋਰਟ ਨੇ ਨਜਾਇਜ਼ ਮਾਈਨਿੰਗ ਸਬੰਧੀ ਮਾਮਲੇ ‘ਤੇ ਕੀਤੀ ਸੁਣਵਾਈ

ਸੁਪਰੀਮ ਕੋਰਟ ਨੇ ਨਜਾਇਜ਼ ਮਾਈਨਿੰਗ ਸਬੰਧੀ ਮਾਮਲੇ ‘ਤੇ ਕੀਤੀ ਸੁਣਵਾਈ

ਪੰਜਾਬ ਸਣੇ 5 ਸੂਬਿਆਂ ਨੂੰ ਜਾਰੀ ਕੀਤਾ ਨੋਟਿਸ
ਨਵੀਂ ਦਿੱਲੀ : ਨਾਜਾਇਜ਼ ਮਾਈਨਿੰਗ ਸਬੰਧੀ ઠਸੁਪਰੀਮ ਕੋਰਟ ਨੇ ਪੰਜਾਬ ਸਮੇਤ ਕੇਂਦਰ ਸਰਕਾਰ, ਸੀ.ਬੀ.ਆਈ ਤੇ ਪੰਜ ਸੂਬਿਆਂ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਸਬੰਧੀ ਇੱਕ ਪਟੀਸ਼ਨ ਵਿੱਚ ਬਿਨਾ ਮਨਜ਼ੂਰੀ ਦੇ ਮਾਈਨਿੰਗ ਹੋਣ ਦਾ ਜ਼ਿਕਰ ਕੀਤਾ ਗਿਆ। ਅਦਾਲਤ ਨੇ ਇਸ ਸਬੰਧੀ ਇੱਕ ਜਨਹਿਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਕੇਂਦਰ ਸਰਕਾਰ, ਸੀ. ਬੀ. ਆਈ. ਅਤੇ ਪੰਜਾਬ ਸਮੇਤ ਪੰਜ ਸੂਬਿਆਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਸ ਦੇ ਨਾਲ ਹੀ ਅਦਾਲਤ ਨੇ ਕੇਂਦਰ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਉਦੋਂ ਤੱਕ ਰੇਤ ਮਾਇਨਿੰਗ ਪ੍ਰਾਜੈਕਟਾਂ ਲਈ ਵਾਤਾਵਰਣੀ ਮਨਜ਼ੂਰੀ ਨਾ ਦੇਵੇ, ਜਦੋਂ ਤੱਕ ਮਾਈਨਿੰਗ ਨਾਲ ਵਾਤਾਵਰਣ ‘ਤੇ ਪੈਣ ਵਾਲੇ ਪ੍ਰਭਾਵਾਂ ਦਾ ਪੂਰਾ ਅਧਿਐਨ ਨਹੀਂ ਹੋ ਜਾਂਦਾ। ਜਸਟਿਸ ਏ. ਐੱਸ. ਬੋਬੜੇ ਦੀ ਪ੍ਰਧਾਨਗੀ ਵਾਲੇ ਸੁਪਰੀਮ ਕੋਰਟ ਦੇ ਬੈਂਚ ਨੇ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਵਾਤਾਵਰਣ ਮੰਤਰਾਲੇ, ਖਾਨ ਮੰਤਰਾਲੇ, ਤਾਮਿਲਨਾਡੂ, ਪੰਜਾਬ, ਮੱਧ ਪ੍ਰਦੇਸ਼, ਆਂਧਰਾ ਪ੍ਰਦੇਸ਼, ਮਹਾਰਾਸ਼ਟਰ ਅਤੇ ਸੀ.ਬੀ. ਆਈ. ਕੋਲੋਂ ਇਸ ‘ਤੇ ਜਵਾਬ ਮੰਗਿਆ ਹੈ।

Check Also

ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੌਰਾਨ ਅੱਜ 21 ਸੂਬਿਆਂ ਦੀਆਂ 102 ਸੀਟਾਂ ’ਤੇ ਪਈਆਂ ਵੋਟਾਂ

ਭਾਰਤ ਭਰ ’ਚ 7 ਗੇੜਾਂ ’ਚ ਹੋਣੀ ਹੈ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਲੋਕ …