ਨਵੀਂ ਦਿੱਲੀ/ਬਿਊਰੋ ਨਿਊਜ਼
ਐਡਮਿਰਲ ਸੁਨੀਲ ਲਾਂਬਾ ਨੇ ਜਲ ਸੈਨਾ ਦੇ ਨਵੇਂ ਮੁਖੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। 58 ਸਾਲ ਦੇ ਲਾਂਬਾ ਜਹਾਜ਼ਰਾਨੀ ਤੇ ਦਿਸ਼ਾ-ਨਿਰਦੇਸ਼ਨ ਵਿਚ ਮਾਹਿਰ ਹਨ ਅਤੇ ਉਹ ਪੂਰੇ ਤਿੰਨ ਸਾਲਾਂ ਲਈ ਇਸ ਅਹੁਦੇ ‘ਤੇ ਬਿਰਾਜਮਾਨ ਰਹਿਣਗੇ। ਐਡਮਿਰਲ ਆਰ.ਕੇ. ਡੋਵਨ ਦੀ ਸੇਵਾ ਮੁਕਤੀ ਉਪਰੰਤ ਉਨ੍ਹਾਂ ਨੂੰ ਇਹ ਅਹੁਦਾ ਮਿਲਿਆ ਹੈ। ਜਲ ਸੈਨਾ ਦੇ ਮੁਖੀ ਵਜੋਂ ਅਹੁਦਾ ਸੰਭਾਲਣ ਮੌਕੇ ਐਡਮਿਰਲ ਲਾਂਬਾ ਵੱਲੋਂ ਦੇਸ਼ ਦੇ ਸਮੁੰਦਰੀ ਤੱਟਾਂ ਦੀ ਸੁਰੱਖਿਆ ਦਾ ਸੰਕਲਪ ਲਿਆ ਗਿਆ। ਉਨ੍ਹਾਂ ਕਿਹਾ ਕਿ ਭਾਰਤੀ ਜਲ ਸੈਨਾ ਦੁਨੀਆ ਦੀਆਂ ਸਰਬ ਉੱਤਮ ਜਲ ਸੈਨਾਵਾਂ ਵਿਚੋਂ ਇਕ ਹੈ, ਜਿਸ ਦੀ ਕਮਾਂਡ ਸੰਭਾਲਣਾ ਉਨ੍ਹਾਂ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ। ਜ਼ਿਕਰਯੋਗ ਹੈ ਕਿ 2 ਜੂਨ, 2014 ਨੂੰ ਉਨ੍ਹਾਂ ਨੇ ਭਾਰਤੀ ਜਲ ਸੈਨਾ ਦੇ ਉਪ ਮੁਖੀ ਵਜੋਂ ਅਹੁਦਾ ਸੰਭਾਲਿਆ ਸੀ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …