Breaking News
Home / ਭਾਰਤ / ਏਅਰ ਇੰਡੀਆ ਨੂੰ ਵੇਚਣ ਦੇ ਰਾਹ ਤੁਰੀ ਮੋਦੀ ਸਰਕਾਰ

ਏਅਰ ਇੰਡੀਆ ਨੂੰ ਵੇਚਣ ਦੇ ਰਾਹ ਤੁਰੀ ਮੋਦੀ ਸਰਕਾਰ

ਨਵੀਂ ਦਿੱਲੀ : ਕੇਂਦਰ ਦੀ ਭਾਜਪਾ ਸਰਕਾਰ ਹੁਣ ਆਰਥਿਕ ਸੰਕਟ ਵਿਚ ਘਿਰੀ ਏਅਰ ਇੰਡੀਆ ਨੂੰ ਵੇਚਣ ਦੇ ਰਾਹ ਤੁਰ ਪਈ ਹੈ। ਏਅਰ ਇੰਡੀਆ ਦੀ ਵਿਕਰੀ ਲਈ ਬਣਾਈ ਕਮੇਟੀ ਦੀ ਅਗਵਾਈ ਅਮਿਤ ਸ਼ਾਹ ਕਰਨਗੇ। ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੂੰ ਇਸ ਕਮੇਟੀ ਵਿਚੋਂ ਬਾਹਰ ਰੱਖਿਆ ਗਿਆ। ਮੰਤਰੀਆਂ ਦੀ ਇਹ ਕਮੇਟੀ ਏਅਰ ਇੰਡੀਆ ਦੀ ਵਿਕਰੀ ਦੇ ਨਿਯਮ ਤੈਅ ਕਰੇਗੀ। ਇਸ ਕਮੇਟੀ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ, ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਰੇਲ ਮੰਤਰੀ ਪਿਊਸ਼ ਗੋਇਲ ਅਤੇ ਸਿਵਲ ਹਵਾਈ ਮੰਤਰੀ ਹਰਦੀਪ ਪੁਰੀ ਸ਼ਾਮਲ ਹੋਣਗੇ। ਜ਼ਿਕਰਯੋਗ ਹੈ ਕਿ ਏਅਰ ਇੰਡੀਆ ਦੀ ਵਿਕਰੀ ਲਈ ਪਹਿਲੀ ਵਾਰ ਮੰਤਰੀਆਂ ਦੀ ਕਮੇਟੀ ਦਾ ਗਠਨ ਜੂਨ 2017 ਵਿਚ ਕੀਤਾ ਗਿਆ ਸੀ। ਉਸ ਸਮੇਂ ਕਮੇਟੀ ਦੀ ਅਗਵਾਈ ਅਰੁਣ ਜੇਤਲੀ ਨੇ ਕੀਤੀ ਸੀ ਅਤੇ ਇਸ ਵਿਚ ਪੰਜ ਮੈਂਬਰ ਸ਼ਾਮਲ ਸਨ। ਜਾਣਕਾਰੀ ਮਿਲੀ ਹੈ ਕਿ ਸਰਕਾਰ ਏਅਰ ਇੰਡੀਆ ਦੀ ਸੌ ਫੀਸਦੀ ਹਿੱਸੇਦਾਰੀ ਵੇਚਣ ਦੀ ਪੇਸ਼ਕਸ਼ ਕਰ ਸਕਦੀ ਹੈ। ਸਰਕਾਰ ਦਾ ਇਰਾਦਾ ਹੈ ਕਿ ਵਿਕਰੀ ਦੀ ਪ੍ਰਕਿਰਿਆ ਆਉਂਦੇ ਦਸੰਬਰ ਮਹੀਨੇ ਤੱਕ ਪੂਰੀ ਕੀਤੀ ਜਾਵੇ।

Check Also

ਅਰਵਿੰਦ ਕੇਜਰੀਵਾਲ ਦੀ ਈਡੀ ਕਸਟਡੀ 1 ਅਪ੍ਰੈਲ ਤੱਕ ਵਧੀ

ਸ਼ਰਾਬ ਨੀਤੀ ਮਾਮਲੇ ’ਚ ਲੰਘੀ 21 ਮਾਰਚ ਨੂੰ ਕੀਤਾ ਗਿਆ ਸੀ ਗਿ੍ਰਫ਼ਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ …