22 ਅਗਸਤ ਤੱਕ ਜੇਲ੍ਹ ‘ਚ ਹੀ ਰਹਿਣਾ ਪਵੇਗਾ
ਲੰਡਨ : ਭਾਰਤ ਦੇ ਭਗੌੜੇ ਕਾਰੋਬਾਰੀ ਨੀਰਵ ਮੋਦੀ ਨੂੰ ਲੰਡਨ ਦੀ ਅਦਾਲਤ ਤੋਂ ਫਿਰ ਕੋਈ ਰਾਹਤ ਨਹੀਂ ਮਿਲੀ ਹੈ। ਅਦਾਲਤ ਨੇ ਉਸ ਦੀ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰਦਿਆਂ ਉਸ ਦੀ ਹਿਰਾਸਤ 22 ਅਗਸਤ ਤੱਕ ਲਈ ਵਧਾ ਦਿੱਤੀ ਹੈ। ਨੀਰਵ ਮੋਦੀ ਅੱਜ ਲੰਡਨ ਦੀ ਵੈਸਟ-ਮਨਿਸਟਰ ਅਦਾਲਤ ਵਿਚ ਵੀਡੀਓ ਕਾਨਫਰੰਸ ਜ਼ਰੀਏ ਪੇਸ਼ ਹੋਇਆ। ਜ਼ਿਕਰਯੋਗ ਹੈ ਕਿ 48 ਸਾਲਾ ਨੀਰਵ ਮੋਦੀ ਪੰਜਾਬ ਨੈਸ਼ਨਲ ਬੈਂਕ ਨਾਲ ਧੋਖਾਧੜੀ ਤੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਲੰਡਨ ਦੀ ਜੇਲ੍ਹ ਵਿਚ ਬੰਦ ਹੈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਇਸ ਮਹੀਨੇ ਯੂ.ਕੇ. ਹਾਈਕੋਰਟ ਵੱਲੋਂ ਉਸਦੀ ਅਪੀਲ ਨੂੰ ਖਾਰਜ ਕਰ ਦਿੱਤਾ ਗਿਆ ਸੀ ਅਤੇ ਨੀਰਵ ਨੇ ਪੰਜਵੀਂ ਵਾਰ ਜ਼ਮਾਨਤ ਲਈ ਕੋਸ਼ਿਸ਼ ਕੀਤੀ।
Check Also
ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ
ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …