Breaking News
Home / ਪੰਜਾਬ / ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਧੋਖੇਬਾਜ਼ ਪਰਵਾਸੀ ਲਾੜਿਆਂ ਦਾ ਮੁੱਦਾ ਪ੍ਰਧਾਨ ਮੰਤਰੀ ਕੋਲ ਚੁੱਕਿਆ

ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਧੋਖੇਬਾਜ਼ ਪਰਵਾਸੀ ਲਾੜਿਆਂ ਦਾ ਮੁੱਦਾ ਪ੍ਰਧਾਨ ਮੰਤਰੀ ਕੋਲ ਚੁੱਕਿਆ

ਮੋਦੀ ਨੇ ਵੱਖਰਾ ਕਾਨੂੰਨ ਬਣਾਉਣ ਦਾ ਦਿੱਤਾ ਭਰੋਸਾ
ਚੰਡੀਗੜ੍ਹ : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਉਨ੍ਹਾਂ ਪੰਜਾਬ ਨਾਲ ਸਬੰਧਿਤ ਕਈ ਅਹਿਮ ਮੁੱਦਿਆਂ ਅਤੇ ਵਿਦੇਸ਼ੀ ਲਾੜਿਆਂ ਵੱਲੋਂ ਵਿਆਹ ਕਰਵਾ ਕੇ ਛੱਡੀਆਂ ਗਈਆਂ ਲੜਕੀਆਂ ਦਾ ਮੁੱਦਾ ਪ੍ਰਧਾਨ ਮੰਤਰੀ ਮੋਦੀ ਕੋਲ ਚੁੱਕਿਆ। ਗੁਲਾਟੀ ਨੇ ਦੱਸਿਆ ਕਿ ਉਨ੍ਹਾਂ ਪ੍ਰਧਾਨ ਮੰਤਰੀ ਕੋਲੋਂ ਮੰਗ ਕੀਤੀ ਕਿ ਇਸ ਸੰਬੰਧੀ ਅਜਿਹੀ ਨੀਤੀ ਤਿਆਰ ਕੀਤੀ ਜਾਵੇ ਕਿ ਕੋਈ ਵੀ ਐਨ.ਆਰ.ਆਈ. ਲਾੜਾ ਦੇਸ਼ ਦੀਆਂ ਲੜਕੀਆਂ ਨਾਲ ਵਿਆਹ ਦੇ ਨਾਮ ‘ਤੇ ਧੋਖਾ ਨਾ ਕਰ ਸਕੇ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਅਜਿਹੇ ਮਾਮਲਿਆਂ ਲਈ ਵੱਖਰਾ ਕਾਨੂੰਨ ਬਣਾਉਣ ਦਾ ਭਰੋਸਾ ਦਿੱਤਾ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼

ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …