ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਚੰਡੀਗੜ੍ਹ ਵਿਚ ਹੋਈ ਮੀਟਿੰਗ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਖਿਲਾਫ ਲੜਾਈ ਤੇਜ਼ ਕਰ ਦਿੱਤੀ ਹੈ। ਕੈਪਟਨ ਅਮਰਿੰਦਰ ਨੇ ਵੀਰਵਾਰ ਨੂੰ ਗੁਆਂਢੀ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਚੰਡੀਗੜ੍ਹ ਵਿਚ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਕੈਪਟਨ ਅਮਰਿੰਦਰ ਸਿੰਘ ਸਮੇਤ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਅਤੇ ਉਤਰਾਖੰਡ ਦੇ ਮੁੱਖ ਮੰਤਰੀ ਤਰੀਵੇਂਦਰ ਰਾਵਤ ਹਾਜ਼ਰ ਸਨ। ਇਸ ਤੋਂ ਇਲਾਵਾ ਇਸ ਮੀਟਿੰਗ ‘ਚ ਜੰਮੂ ਕਸ਼ਮੀਰ, ਦਿੱਲੀ ਅਤੇ ਚੰਡੀਗੜ੍ਹ ਦੇ ਅਧਿਕਾਰੀਆਂ ਨੇ ਵੀ ਹਿੱਸਾ ਲਿਆ।
ਮੀਟਿੰਗ ਵਿਚ ਹਾਜ਼ਰ ਮੁੱਖ ਮੰਤਰੀਆਂ ਅਤੇ ਹੋਰ ਅਧਿਕਾਰੀਆਂ ਨੇ ਨਸ਼ਿਆਂ ਖਿਲਾਫ ਮਿਲ ਕੇ ਕੰਮ ਕਰਨ ਲਈ ਸਹਿਮਤੀ ਪ੍ਰਗਟਾਈ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਮਹੀਨੇ ਅਟਾਰੀ ਸਰਹੱਦ ਰਾਹੀਂ ਪਾਕਿਸਤਾਨ ਤੋਂ ਆਈ 532 ਕਿੱਲੋ ਹੈਰੋਇਨ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਇੱਥੋਂ ਪਤਾ ਲੱਗਦਾ ਹੈ ਕਿ ਪਾਕਿਸਤਾਨ ਤੇ ਅਫ਼ਗਾਨਿਸਤਾਨ ਤੋਂ ਆਉਣ ਵਾਲੇ ਨਸ਼ੇ ਦਾ ਕਿੰਨਾ ਵੱਡਾ ਜਾਲ ਫੈਲਿਆ ਹੋਇਆ ਹੈ।ਉਨ੍ਹਾਂ ਕਿਹਾ ਕਿ ਨਸ਼ੇ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਦੇਸ਼ ਵਿਆਪੀ ਨੀਤੀ ਬਣਨੀ ਚਾਹੀਦੀ ਹੈ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …