Breaking News
Home / ਭਾਰਤ / ਲੋਕ ਸਭਾ ‘ਚ ਸਪਾ ਸੰਸਦ ਮੈਂਬਰ ਆਜ਼ਮ ਖਾਨ ਨੂੰ ਮੁਅੱਤਲ ਕਰਨ ਦੀ ਉਠੀ ਮੰਗ

ਲੋਕ ਸਭਾ ‘ਚ ਸਪਾ ਸੰਸਦ ਮੈਂਬਰ ਆਜ਼ਮ ਖਾਨ ਨੂੰ ਮੁਅੱਤਲ ਕਰਨ ਦੀ ਉਠੀ ਮੰਗ

ਆਜ਼ਮ ਨੇ ਭਾਜਪਾ ਦੀ ਸੰਸਦ ਮੈਂਬਰ ਨੂੰ ਕਿਹਾ ਸੀ – ਮੈਂ ਤੁਹਾਡੀਆਂ ਅੱਖਾਂ ‘ਚ ਅੱਖਾਂ ਪਾਈ ਰੱਖਾਂ
ਨਵੀਂ ਦਿੱਲੀ/ਬਿਊਰੋ ਨਿਊਜ਼
ਲੋਕ ਸਭਾ ਵਿਚ ਅੱਜ ਲਗਾਤਾਰ ਦੂਜੇ ਦਿਨ ਵੀ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਆਜ਼ਮ ਖਾਨ ਦੇ ਬਿਆਨ ‘ਤੇ ਹੰਗਾਮਾ ਹੋਇਆ। ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਕਿਹਾ ਕਿ ਆਜ਼ਮ ਖਾਨ ਨੂੰ ਇਸ ਮਾਮਲੇ ਵਿਚ ਮਾਫੀ ਮੰਗਣੀ ਚਾਹੀਦੀ ਹੈ ਅਤੇ ਜਾਂ ਉਨ੍ਹਾਂ ਨੂੰ ਸਦਨ ‘ਚੋਂ ਮੁਅੱਤਲ ਕਰ ਦੇਣਾ ਚਾਹੀਦਾ ਹੈ। ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਕਿਹਾ ਕਿ ਸਾਨੂੰ ਇਸ ਮਾਮਲੇ ਨੂੰ ਸਿਰਫ ਮਹਿਲਾਵਾਂ ਤੱਕ ਹੀ ਸੀਮਤ ਨਹੀਂ ਰੱਖਣਾ ਚਾਹੀਦਾ, ਇਹ ਸਾਰੇ ਸੰਸਦ ਮੈਂਬਰਾਂ ਦੇ ਨਾਲ-ਨਾਲ ਪੁਰਸ਼ਾਂ ‘ਤੇ ਵੀ ਧੱਬਾ ਹੈ। ਉਨ੍ਹਾਂ ਕਿਹਾ ਕਿ ਇਹ ਉਹ ਜਗ੍ਹਾ ਨਹੀਂ ਜਿੱਥੇ ਤੁਸੀਂ ਕਿਸੇ ਮਹਿਲਾ ਦੀਆਂ ਅੱਖਾਂ ‘ਚ ਦੇਖੋਂ।
ਧਿਆਨ ਰਹੇ ਕਿ ਲੰਘੇ ਕੱਲ੍ਹ ਆਜ਼ਮ ਖਾਨ ਨੇ ਭਾਜਪਾ ਦੀ ਸੰਸਦ ਮੈਂਬਰ ਰਮਾ ਦੇਵੀ ਜੋ ਸਪੀਕਰ ਦੀ ਕੁਰਸੀ ‘ਤੇ ਬੈਠ ਕੇ ਹਾਊਸ ਦੀ ਕਾਰਵਾਈ ਚਲਾ ਸੀ, ਨੂੰ ਕਿਹਾ ਸੀ ਕਿ ਤੁਸੀਂ ਮੈਨੂੰ ਇੰਨੇ ਚੰਗੇ ਲੱਗਦੇ ਹੋ ਕਿ ਮੇਰਾ ਮਨ ਕਰਦਾ ਹੈ ਕਿ ਮੈਂ ਆਪਣੀਆਂ ਅੱਖਾਂ ਨੂੰ ਤੁਹਾਡੀਆਂ ਅੱਖਾਂ ਵਿਚ ਪਾਈ ਰੱਖਾਂ। ਮਾਮਲਾ ਗਰਮਾਉਂਦਾ ਦੇਖ ਕੇ ਆਜ਼ਮ ਨੇ ਰਮਾ ਦੇਵੀ ਨੂੰ ਆਪਣੀ ਭੈਣ ਸਮਾਨ ਵੀ ਦੱਸਿਆ।

Check Also

ਹੁਣ 17 ਅਕਤੂਬਰ ਨੂੰ ਹੋਵੇਗਾ ਹਰਿਆਣਾ ਦੇ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਭਾਜਪਾ ਦੇ ਵੱਡੇ ਆਗੂ ਪਹੁੰਚਣਗੇ ਪੰਚਕੂਲਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਦੇ …