ਲੁਧਿਆਣਾ/ਬਿਊਰੋ ਨਿਊਜ਼
ਨਵਜੋਤ ਸਿੱਧੂ ਤੋਂ ਬਾਅਦ ਹੁਣ ਲੁਧਿਆਣਾ ਦੇ ਕਾਂਗਰਸੀ ਵਿਧਾਇਕ ਰਾਕੇਸ਼ ਪਾਂਡੇ ਨੇ ਵੀ ਕਾਂਗਰਸ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਰਾਕੇਸ਼ ਪਾਂਡੇ ਨੇ ਹੈਬੋਵਾਲ ਇਲਾਕੇ ਵਿਚ ਕੂੜੇ ਦਾ ਡੰਪ ਨਾ ਚੁੱਕੇ ਜਾਣ ਖਿਲਾਫ ਧਰਨਾ ਲਾਇਆ ਅਤੇ ਮੇਅਰ ਬਲਕਾਰ ਸਿੰਘ ਖਿਲਾਫ ਨਾਅਰੇਬਾਜ਼ੀ ਵੀ ਕੀਤੀ। ਪਾਂਡੇ ਦਾ ਕਹਿਣਾ ਹੈ ਕਿ ਲੰਮੇ ਸਮੇਂ ਤੋਂ ਨਗਰ ਨਿਗਮ ਦੀਆਂ ਬੈਠਕਾਂ ਵਿਚ ਇਹ ਡੰਪ ਚੁਕਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਾਉਣ ਲਈ ਮੁੱਦੇ ਚੁੱਕ ਰਹੇ ਹਨ, ਪਰ ਉਨ੍ਹਾਂ ਦੀ ਸੁਣਵਾਈ ਨਹੀਂ ਹੋਈ। ਜਿਸ ਕਾਰਨ ਉਨ੍ਹਾਂ ਨੂੰ ਧਰਨਾ ਲਗਾਉਣਾ ਪਿਆ। ਇਸ ਮੌਕੇ ਲੁਧਿਆਣਾ ਦੇ ਮੇਅਰ ਬਲਕਾਰ ਸਿੰਘ ਵੀ ਪਹੁੰਚ ਗਏ ਅਤੇ ਉਨ੍ਹਾਂ ਸਮੱਸਿਆਵਾਂ ਜਲਦ ਹੱਲ ਕਰਨ ਦਾ ਭਰੋਸਾ ਦਿਵਾਇਆ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …