ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਵੈਨ ਨੂੰ ਹਰੀ ਝੰਡੀ ਵਿਖਾ ਕੀਤਾ ਰਵਾਨਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਟਾਂਡਾ ਉੜਮੁੜ ਦੇ ਵਿਧਾਇਕ ਸੰਗਤ ਸਿੰਘ ਗਿਲਜੀਆਂ ਵੱਲੋਂ ਆਪਣੇ ਮਾਪਿਆਂ ਦੀ ਯਾਦ ਵਿੱਚ ਚਲਾਏ ਜਾ ਰਹੇ ਚੈਰੀਟੇਬਲ ਟਰੱਸਟ ਨੂੰ ਦਾਨ ਕੀਤੀ ਮੋਬਾਈਲ ਹਸਪਤਾਲ ਵੈਨ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ।ઠਆਧੁਨਿਕ ਮੈਡੀਕਲ ਸਹੂਲਤਾਂ ਨਾਲ ਲੈਸ ਇਹ ਵੈਨ ਟਾਂਡਾ ਉੜਮੁੜ ਹਲਕੇ ਦੇ ਵਾਸੀਆਂਨੂੰ 24 ਘੰਟੇ ਮੁਫਤ ਸਿਹਤ ਸਹੂਲਤਾਂ ਮੁਹੱਈਆ ਕਰਵਾਏਗੀ। ਮੁੱਖ ਮੰਤਰੀ ਨੇ ਅੱਜ ਸਵੇਰੇ ਚੰਡੀਗੜ੍ਹ ਵਿੱਚ ਆਪਣੀ ਸਰਕਾਰੀ ਰਿਹਾਇਸ਼ ਦੇ ਬਾਹਰ ਇਸ ਵੈਨ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ, ਵਿਧਾਇਕ ਸੰਗਤ ਸਿੰਘ ਗਿਲਜੀਆਂ, ਵਿਧਾਇਕ ਰਾਜ ਕੁਮਾਰ ਚੱਬੇਵਾਲ, ਵਿਧਾਇਕ ਪਵਨ ਕੁਮਾਰ ਆਦੀਆ, ਵਿਧਾਇਕ ਹਰਮਿੰਦਰ ਸਿੰਘ ਗਿੱਲ ਅਤੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਵੀ ਹਾਜ਼ਰ ਸਨ।
Check Also
‘ਆਪ’ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਨੇ ਅਦਾਲਤ ’ਚ ਕੀਤਾ ਪੇਸ਼
ਅਦਾਲਤ ਨੇ ਵਿਧਾਇਕ ਨੇ ਪੰਜ ਦਿਨ ਦੇ ਰਿਮਾਂਡ ’ਤੇ ਭੇਜਿਆ ਜਲੰਧਰ/ਬਿਊਰੋ ਨਿਊਜ਼ : ‘ਆਪ’ ਵਿਧਾਇਕ …