ਫੌਜੀ ਵੀਰਾਂ ਦਾ ਬਲੀਦਾਨ ਹਮੇਸ਼ਾ ਸਾਡੇ ਦਿਲਾਂ ‘ਚ ਯਾਦ ਬਣ ਕੇ ਰਹੇਗਾ
ਚੰਡੀਗੜ੍ਹ/ਬਿਊਰੋ ਨਿਊਜ਼
ਅੱਜ ਕਾਰਗਿਲ ਵਿਜੇ ਦਿਵਸ ਨੂੰ ਪੂਰੇ 20 ਸਾਲ ਹੋ ਗਏ ਹਨ। ਸ਼ਹੀਦ ਜਵਾਨਾਂ ਨੂੰ ਯਾਦ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੌਜੀ ਵੀਰਾਂ ਨੂੰ ਸਲਾਮੀ ਦਿੰਦੇ ਹੋਏ ਭਾਵੁਕ ਵੀਡੀਓ ਸਾਂਝੀ ਕੀਤੀ। ਉਨ੍ਹਾਂ ਨੇ ਟਵਿੱਟਰ ‘ਤੇ ਲਿਖਿਆ ਕਿ ਅੱਜ ਕਾਰਗਿਲ ਦਿਵਸ ਮੌਕੇ ਉਨ੍ਹਾਂ ਸਾਰੇ ਫੌਜੀ ਵੀਰਾਂ ਨੂੂੰ ਸਲਾਮ, ਜਿਨ੍ਹਾਂ ਨੇ ਸਾਡੀ ਰਾਖੀ ਲਈ ਆਪਣੀਆਂ ਜਾਨਾਂ ਵਾਰੀਆਂ। 26 ਜੁਲਾਈ 1999 ਨੂੰ ਅੱਜ ਦੇ ਦਿਨ ਹੀ ਕਾਰਗਿਲ ਵਿਚ ਭਾਰਤ ਨੇ ਪਾਕਿਸਤਾਨ ‘ਤੇ ਜਿੱਤ ਹਾਸਲ ਕੀਤੀ ਸੀ ਅਤੇ ਇਸ ਦੌਰਾਨ ਕਈ ਜਵਾਨ ਸ਼ਹੀਦ ਵੀ ਹੋਏ ਸਨ। ਉਨ੍ਹਾਂ ਲਿਖਿਆ ਕਿ ਸਾਡੇ ਫੌਜੀ ਵੀਰਾਂ ਦਾ ਬਲੀਦਾਨ ਹਮੇਸ਼ਾ ਸਾਡੇ ਦਿਲਾਂ ਵਿਚ ਯਾਦ ਬਣ ਕੇ ਰਹੇਗਾ ਅਤੇ ਇਕ ਫੌਜੀ ਹੋਣ ਦੇ ਨਾਤੇ ਮੇਰਾ ਫੌਜ ਨਾਲ ਦਿਲੀ ਰਿਸ਼ਤਾ ਹੈ ਤੇ ਇਹ ਮੇਰੇ ਪਰਿਵਾਰ ਵਾਂਗ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਸਥਿਤ ਵਾਰ ਮੈਮੋਰੀਅਲ ਵਿਖੇ ਸ਼ਹੀਦ ਜਵਾਨਾਂਨੂੰ ਸ਼ਰਧਾਂਜਲੀ ਵੀ ਦਿੱਤੀ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …