ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਨੇ ਸ਼ਹੀਦ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
ਨਵੀਂ ਦਿੱਲੀ/ਬਿਊਰੋ ਨਿਊਜ਼
ਅੱਜ ਕਾਰਗਿਲ ਵਿਜੈ ਦਿਵਸ ਮੌਕੇ ਪੂਰੇ ਭਾਰਤ ਨੇ ਕਾਰਗਿਲ ਦੇ ਸ਼ਹੀਦਾਂ ਨੂੰ ਯਾਦ ਕੀਤਾ। ਅੱਜ ਤੋਂ 20 ਸਾਲ ਪਹਿਲਾਂ 1999 ਵਿਚ ਭਾਰਤੀ ਫੌਜ ਨੇ ਪਾਕਿਸਤਾਨ ਨੂੰ ਹਰਾ ਕੇ ਕਾਰਗਿਲ ਦੀਆਂ ਪਹਾੜੀਆਂ ‘ਤੇ ਤਿਰੰਗਾ ਲਹਿਰਾਇਆ ਸੀ। ਕਾਰਗਿਲ ਵਿਜੇ ਦਿਵਸ ਮੌਕੇ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸ੍ਰੀਨਗਰ ਸਥਿਤ ਬਾਦਾਮੀ ਬਾਗ ਕੈਂਟੋਨਮੈਂਟ ਵਿਚ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਰਗਿਲ ਜੰਗ ਦੌਰਾਨ ਖਿੱਚੀਆਂ ਆਪਣੀਆਂ ਕੁਝ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ। ਉਨ੍ਹਾਂ ਲਿਖਿਆ ਕਿ 1999 ‘ਚ ਕਾਰਗਿਲ ਜੰਗ ਦੌਰਾਨ ਮੈਨੂੰ ਵੀ ਬਹਾਦਰ ਜਵਾਨਾਂ ਨਾਲ ਇਕਜੁੱਟਤਾ ਦਿਖਾਉਣ ਦਾ ਮੌਕਾ ਮਿਲਿਆ ਅਤੇ ਉਨ੍ਹਾਂ ਕਾਰਗਿਲ ਜੰਗ ਦੌਰਾਨ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਵੀ ਦਿੱਤੀ। ਇਸ ਮੌਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵਾਰ ਮੈਮੋਰੀਅਲ ਜਾ ਕੇ ਕਾਰਗਿਲ ਜੰਗ ਵਿਚ ਸ਼ਹੀਦ ਹੋਏ ਜਵਾਨਾਂ ਨੂੰ ਯਾਦ ਕੀਤਾ। ਕਾਂਗਰਸ ਪਾਰਟੀ ਸਮੇਤ ਹੋਰ ਸਾਰੀਆਂ ਰਾਜਨੀਤਕ ਪਾਰਟੀਆਂ ਅਤੇ ਧਾਰਮਿਕ ਤੇ ਸਮਾਜਿਕ ਸੰਗਠਨਾਂ ਨੇ ਵੀ ਕਾਰਗਿਲ ਦੇ ਸ਼ਹੀਦਾਂ ਨੂੰ ਯਾਦ ਕੀਤਾ।
Check Also
ਛੱਤੀਸਗੜ੍ਹ ’ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ
28 ਤੋਂ ਵੱਧ ਨਕਸਲੀ ਮਾਰੇ ਜਾਣ ਦੀ ਖਬਰ ਰਾਏਪੁਰ/ਬਿਊਰੋ ਨਿਊਜ਼ ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ …