Breaking News
Home / ਭਾਰਤ / ਯੇਦੀਯੁਰੱਪਾ ਨੇ ਕਰਨਾਟਕ ਵਿਧਾਨ ਸਭਾ ‘ਚ ਭਰੋਸੇ ਦਾ ਵੋਟ ਜਿੱਤਿਆ

ਯੇਦੀਯੁਰੱਪਾ ਨੇ ਕਰਨਾਟਕ ਵਿਧਾਨ ਸਭਾ ‘ਚ ਭਰੋਸੇ ਦਾ ਵੋਟ ਜਿੱਤਿਆ

ਸਪੀਕਰ ਰਮੇਸ਼ ਕੁਮਾਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ
ਬੈਂਗਲੁਰੂ/ਬਿਊਰੋ ਨਿਊਜ਼
ਕਰਨਾਟਕ ਦੇ ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਨੇ ਅੱਜ ਵਿਧਾਨ ਸਭਾ ਵਿਚ ਭਰੋਸੇ ਦਾ ਵੋਟ ਹਾਸਲ ਕਰ ਲਿਆ। ਕਾਂਗਰਸ-ਜੇ.ਡੀ.ਐਸ. ਸਰਕਾਰ ਡਿੱਗਣ ਤੋਂ ਬਾਅਦ ਯੇਦੀਯੁਰੱਪਾ ਨੇ ਲੰਘੀ 26 ਜੁਲਾਈ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਸੀ। ਇਸ ਦੌਰਾਨ ਵਿਰੋਧੀ ਧਿਰ ਨੇ ਵੋਟਾਂ ਦੀ ਵੰਡ ਦੀ ਮੰਗ ਨਹੀਂ ਕੀਤੀ, ਜਿਸ ਦੇ ਚੱਲਦਿਆਂ ਯੇਦੀਯੁਰੱਪਾ ਸਰਕਾਰ ਨੇ ਜ਼ੁਬਾਨੀ ਤੌਰ ‘ਤੇ ਭਰੋਸੇ ਦਾ ਵੋਟ ਜਿੱਤਿਆ ਹੈ। ਧਿਆਨ ਰਹੇ ਕਿ 207 ਵਿਧਾਇਕਾਂ ਵਾਲੀ ਕਰਨਾਟਕ ਵਿਧਾਨ ਸਭਾ ਵਿਚ ਬਹੁਮਤ ਲਈ 104 ਦਾ ਅੰਕੜਾ ਪਾਰ ਕਰਨਾ ਸੀ, ਜਿਸ ਨੂੰ ਭਾਜਪਾ ਨੇ ਪਾਰ ਕਰ ਲਿਆ ਹੈ। ਭਾਜਪਾ ਦੇ ਕੋਲ ਵਿਧਾਨ ਸਭਾ ਵਿਚ ਹੁਣ 105 ਵਿਧਾਇਕ ਹਨ। ਇਸ ਦੇ ਚੱਲਦਿਆਂ ਕਰਨਾਟਕ ਵਿਧਾਨ ਸਭਾ ਦੇ ਸਪੀਕਰ ਰਮੇਸ਼ ਕੁਮਾਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਰਮੇਸ਼ ਕੁਮਾਰ ਨੇ ਕਿਹਾ ਕਿ ਮੈਂ ਖ਼ੁਦ ਨੂੰ ਇਸ ਦਫ਼ਤਰ ਤੋਂ ਮੁਕਤ ਕਰਨ ਦਾ ਫ਼ੈਸਲਾ ਕੀਤਾ ਹੈ।

Check Also

ਅਰਵਿੰਦ ਕੇਜਰੀਵਾਲ ਦੀ ਈਡੀ ਕਸਟਡੀ 1 ਅਪ੍ਰੈਲ ਤੱਕ ਵਧੀ

ਸ਼ਰਾਬ ਨੀਤੀ ਮਾਮਲੇ ’ਚ ਲੰਘੀ 21 ਮਾਰਚ ਨੂੰ ਕੀਤਾ ਗਿਆ ਸੀ ਗਿ੍ਰਫ਼ਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ …