ਸੁਲਤਾਨਪੁਰ ਲੋਧੀ ਨੇੜਿਓਂ ਵੀ ਦੋ ਨਸ਼ਾ ਤਸਕਰ ਗ੍ਰਿਫਤਾਰ
ਫਿਰੋਜ਼ਪੁਰ/ਬਿਊਰੋ ਨਿਊਜ਼
ਫਿਰੋਜ਼ਪੁਰ ਦੀ ਭਾਰਤ-ਪਾਕਿ ਸਰਹੱਦ ‘ਤੇ ਐਂਟੀ ਨਾਰਕੋਟਿਕਸ ਸੈਲ ਫਿਰੋਜ਼ਪੁਰ ਰੇਂਜ ਦੀ ਪੁਲਿਸ ਨੇ ਦੋ ਕਿੱਲੋ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਬਰਾਮਦ ਹੋਈ ਹੈਰੋਇਨ ਦੀ ਕੌਮਾਂਤਰੀ ਬਜ਼ਾਰ ਵਿਚ ਕੀਮਤ 10 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਉਧਰ ਦੂਜੇ ਪਾਸੇ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਵੀ ਇਕ ਕਿੱਲੋਗਰਾਮ ਹੈਰੋਇਨ ਦੀ ਖੇਪ ਲੈ ਕਿ ਆ ਰਹੇ ਦੋ ਅੰਤਰਰਾਸ਼ਟਰੀ ਪੱਧਰ ਦੇ ਨਸ਼ਾ ਤਸਕਰਾਂਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਧਿਕਾਰੀ ਸਰਵਨ ਸਿੰਘ ਬਲ ਨੇ ਦੱਸਿਆ ਕਿ ਪਿੰਡ ਸ਼ੇਰਪੁਰ ਦੋਨਾ ਨੇੜੇ ਵਿਸ਼ੇਸ਼ ਨਾਕੇਬੰਦੀ ਦੌਰਾਨ ਇਨ੍ਹਾਂ ਦੋਵਾਂ ਨਸ਼ਾ ਤਸਕਰਾਂ ਗੁਰਵਿੰਦਰ ਸਿੰਘ ਅਤੇ ਰਣਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਤਸਕਰਾਂ ਕੋਲੋਂ ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਕਰੋੜਾਂ ਰੁਪਏ ‘ਚ ਹੈ। ਪੁਲਿਸ ਨੇ ਸਾਰੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
Check Also
ਕੁਲਦੀਪ ਧਾਲੀਵਾਲ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਤੋਂ ਖੋਲ੍ਹਣ ਦੀ ਕੀਤੀ ਮੰਗ
ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਤੁਰੰਤ ਖੋਲ੍ਹਿਆ ਜਾਵੇ ਅਜਨਾਲਾ/ਬਿਊਰੋ ਨਿਊਜ਼ : ਨਸ਼ਾ-ਮੁਕਤੀ ਯਾਤਰਾ ਦੀ …