‘ਆਪ’ ਨੇ ਧਰਮੀ ਫੌਜੀਆਂ ਲਈ ਪੈਨਸ਼ਨ ਦੀ ਕੀਤੀ ਵਕਾਲਤ
ਚੰਡੀਗੜ੍ਹ/ਬਿਊਰੋ ਨਿਊਜ਼
ਧਰਮੀ ਫ਼ੌਜੀਆਂ ਦੀ ਪੈਨਸ਼ਨ ਬਹਾਲੀ ‘ਤੇ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਘੇਰਿਆ ਹੈ। ‘ਆਪ’ ਵਿਧਾਇਕਾਂ ਬਲਜਿੰਦਰ ਕੌਰ, ਸਰਬਜੀਤ ਕੌਰ ਮਾਣੂਕੇ ਅਤੇ ਮਨਜੀਤ ਸਿੰਘ ਅਤੇ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਬਾਦਲ ਪਰਿਵਾਰ ਨੂੰ ਪੰਜਾਬ, ਪੰਜਾਬੀਆਂ ਤੇ ਪੰਥ ਦੀ ਉਦੋਂ ਹੀ ਕਿਉਂ ਯਾਦ ਆਉਂਦੀ ਹੈ, ਜਦ ਉਹ ਪੰਜਾਬ ਦੀ ਸੱਤਾ ਤੋਂ ਬਾਹਰ ਹੁੰਦੇ ਹਨ? ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ 1984 ਦੇ ਸਾਕਾ ਨੀਲਾ ਤਾਰਾ ਦੇ ਰੋਸ ਵਜੋਂ ਭਾਰਤੀ ਫ਼ੌਜ ਛੱਡਣ ਵਾਲੇ ‘ਧਰਮੀ ਫ਼ੌਜੀਆਂ’ ਦੀ ਪੈਨਸ਼ਨ ਸਮੇਤ ਬਾਕੀ ਲਾਭ ਤੇ ਭੱਤੇ ਬਹਾਲ ਕਰਨ ਦੀ ਜ਼ੋਰਦਾਰ ਵਕਾਲਤ ਕੀਤੀ ਹੈ। ਉਨ੍ਹਾਂ ਕਿਹਾ ਕਿ ਬਿਨਾ ਦੇਰੀ ਕੀਤਿਆਂ ‘ਧਰਮੀ ਫ਼ੌਜੀਆਂ’ ਦਾ ਸਨਮਾਨ ਤੇ ਹੱਕ ਬਹਾਲ ਕਰਨਾ ਚਾਹੀਦਾ ਹੈ।
Check Also
ਐਡਵੋਕੇਟ ਧਾਮੀ ਨੇ ਵਕਫ ਸੋਧ ਬਿਲ ’ਤੇ ਦਿੱਤਾ ਵੱਡਾ ਬਿਆਨ
ਕਿਹਾ : ਕੇਂਦਰ ਸਰਕਾਰ ਘੱਟ ਗਿਣਤੀਆਂ ਦੇ ਮਾਮਲਿਆਂ ’ਚ ਕਰ ਰਹੀ ਹੈ ਦਖਲਅੰਦਾਜ਼ੀ ਅੰਮਿ੍ਰਤਸਰ/ਬਿਊਰੋ ਨਿਊਜ਼ …