ਅੰਮ੍ਰਿਤਸਰ/ਬਿਊਰੋ ਨਿਊਜ਼
ਕਾਂਗਰਸ ਦੇ ਸੀਨੀਅਰ ਆਗੂ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਦੀ ਗੁਰੂ ਗੋਬਿੰਦ ਸਿੰਘ ਜੀ ਨਾਲ ਤੁਲਨਾ ਕਰਦੀ ਤਸਵੀਰ ਨਾਲ ਸਿੱਖਾਂ ਦੇ ਹਿਰਦਿਆਂ ਨੂੰ ਠੇਸ ਪਹੁੰਚੀ ਹੈ। ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਇਸ ਦਾ ਸਖ਼ਤ ਵਿਰੋਧ ਕੀਤਾ ਹੈ। ਭਾਵੇਂ ਕਿ ਹੁਣ ਇਸ ਪੋਸਟ ਨੂੰ ਹਟਾ ਦਿੱਤਾ ਗਿਆ ਹੈ, ਪਰ ਵੀ ਸਿੱਖ ਭਾਈਚਾਰੇ ਦੇ ਮਨਾਂ ਵਿਚ ਰੋਸਾ ਹੈ। ਧਿਆਨ ਰਹੇ ਕਿ ਕਮਲ ਨਾਥ ਨੇ ਆਪਣੀ ਫੇਸਬੁੱਕ ‘ਤੇ ਇਕ ਪੋਸਟ ਪਾਈ ਹੈ, ਜਿਸ ਵਿਚ ਉਸ ਨੇ ਗੁਰੂ ਗੋਬਿੰਦ ਸਿੰਘ ਜੀ ਨਾਲ ਸਬੰਧਤ ਬੋਲਾਂਨੂੰ ਤੋੜ ਮਰੋੜ ਕੇ ਪੇਸ਼ ਕਰਦਿਆਂ, ਗੁਰੂ ਗੋਬਿੰਦ ਸਿੰਘ ਜੀ ਦੀ ਥਾਂ ਆਪਣਾ ਨਾਮ ਵਰਤਿਆ ਹੈ। ਉਸ ਦੀ ਇਹ ਪੋਸਟ ਵੱਡੇ ਪੱਧਰ ‘ਤੇ ਵਾਇਰਲ ਹੋਈ ਹੈ ਅਤੇ ਵਿਸ਼ਵ ਭਰ ਵਿਚ ਸਿੱਖ ਭਾਈਚਾਰੇ ਵਲੋਂ ਇਸ ‘ਤੇ ਇਤਰਾਜ਼ ਕੀਤਾ ਜਾ ਰਿਹਾ ਹੈ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …