ਗੁਰੂ ਨਗਰੀ ਦੀ ਨੁਹਾਰ ਬਦਲ ਸਕਦੇ ਸਨ ਸਿੱਧੂ : ਸੁਖਬੀਰ ਬਾਦਲ
ਅੰਮ੍ਰਿਤਸਰ/ਬਿਊਰੋ ਨਿਊਜ਼
ਨਵਜੋਤ ਸਿੰਘ ਸਿੱਧੂ ਖਿਲਾਫ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੇ ਸੁਰ ਤਕਰੀਬਨ ਇਕੋ ਜਿਹੇ ਹਨ। ਅੰਮ੍ਰਿਤਸਰ ਵਿਚ ਜਦੋਂ ਮੀਡੀਆ ਨੇ ਸੁਖਬੀਰ ਨੂੰ ਸਿੱਧੂ ਬਾਰੇ ਸਵਾਲ ਪੁੱਛੇ ਤਾਂ ਉਨ੍ਹਾਂ ਕਿਹਾ ਕਿ ਇਹ ਕਾਂਗਰਸ ਪਾਰਟੀ ਦਾ ਨਿੱਜੀ ਮਾਮਲਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਕੋਲ ਵੱਡਾ ਵਿਭਾਗ ਸੀ ਅਤੇ ਉਹ ਗੁਰੂ ਨਗਰੀ ਅੰਮ੍ਰਿਤਸਰ ਦੀ ਨੁਹਾਰ ਬਦਲ ਸਕਦੇ ਸੀ। ਧਿਆਨ ਰਹੇ ਕਿ ਲੋਕ ਸਭਾ ਚੋਣਾਂ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਮੁੱਖ ਸ਼ਹਿਰੀ ਸੀਟਾਂ ਹਾਰਨ ਪਿੱਛੇ ਨਵਜੋਤ ਸਿੱਧੂ ਦੇ ਵਿਭਾਗ ਦੀ ਮੰਦੀ ਕਾਰਗੁਜ਼ਾਰੀ ਨੂੰ ਹੀ ਜ਼ਿੰਮੇਵਾਰ ਠਹਿਰਾਇਆ ਸੀ।ਇਸੇ ਦੌਰਾਨ ਸੁਖਬੀਰ ਨੇ ਇਹ ਵੀ ਕਿਹਾ ਸੀਬੀਆਈ ਦੀ ਕਲੋਜ਼ਰ ਰਿਪੋਰਟ ਨੇ ਸਾਫ ਕਰ ਦਿੱਤਾ ਹੈ ਕਿ ਕਾਂਗਰਸ ਸਰਕਾਰ ਨੇ ਸੂਬੇ ਵਿੱਚ ਚੋਣਾਂ ਜਿੱਤਣ ਲਈ ਝੂਠੀ ਰਿਪੋਰਟ ਤਿਆਰ ਕੀਤੀ ਤੇ ਝੂਠੀ ਬਿਆਨਬਾਜ਼ੀ ਕੀਤੀ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …