Home / ਪੰਜਾਬ / ਕੈਪਟਨ ਅਮਰਿੰਦਰ ਨੇ ਪ੍ਰਿਅੰਕਾ ਗਾਂਧੀ ਨੂੰ ਦੱਸਿਆ ਕਾਂਗਰਸ ਪ੍ਰਧਾਨ ਲਈ ਯੋਗ ਉਮੀਦਵਾਰ

ਕੈਪਟਨ ਅਮਰਿੰਦਰ ਨੇ ਪ੍ਰਿਅੰਕਾ ਗਾਂਧੀ ਨੂੰ ਦੱਸਿਆ ਕਾਂਗਰਸ ਪ੍ਰਧਾਨ ਲਈ ਯੋਗ ਉਮੀਦਵਾਰ

ਕਿਹਾ -ਪਿਅ੍ਰੰਕਾ ਨੂੰ ਦਿਆਂਗੇ ਪੂਰਾ ਸਮਰਥਨ
ਚੰਡੀਗੜ੍ਹ/ਬਿਊਰੋ ਨਿਊਜ਼
ਪ੍ਰਿਅੰਕਾ ਗਾਂਧੀ ਨੂੰ ਕਾਂਗਰਸ ਪ੍ਰਧਾਨ ਬਣਾਉਣ ਦੀ ਚਰਚਾ ਜ਼ੋਰ ਫੜਨ ਲੱਗੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚੰਡੀਗੜ੍ਹ ਵਿਚ ਕਿਹਾ ਕਿ ਜੇਕਰ ਪ੍ਰਿਅੰਕਾ ਗਾਂਧੀ ਕਾਂਗਰਸ ਪ੍ਰਧਾਨ ਬਣਨ ਲਈ ਹਾਂ ਕਰਦੀ ਹੈ ਤਾਂ ਉਸ ਨੂੰ ਪੂਰਾ ਸਮਰਥਨ ਦਿੱਤਾ ਜਾਵੇਗਾ। ਕੈਪਟਨ ਨੇ ਪ੍ਰਿਅੰਕਾ ਨੂੰ ਇਸ ਅਹੁਦੇ ਲਈ ਯੋਗ ਅਤੇ ਪਾਰਟੀ ਦੀ ਪਸੰਦ ਵੀ ਦੱਸਿਆ। ਉਨ੍ਹਾਂ ਇਹ ਵੀ ਕਿਹਾ ਕਿ ਇਹ ਫੈਸਲਾ ਕਾਂਗਰਸ ਵਰਕਿੰਗ ਕਮੇਟੀ ਨੇ ਕਰਨਾ ਹੈ। ਕੈਪਟਨ ਨੇ ਕਿਹਾ ਕਿ ਪ੍ਰਿਅੰਕਾ ਹੀ ਕਾਂਗਰਸ ਦੀ ਕਮਾਨ ਸੰਭਾਲਣ ਲਈ ਸਭ ਤੋਂ ਯੋਗ ਉਮੀਦਵਾਰ ਹਨ ਅਤੇ ਉਨ੍ਹਾਂ ਨੂੰ ਹਰ ਪਾਸਿਓਂ ਸਮਰਥਨ ਵੀ ਮਿਲੇਗਾ। ਮੁੱਖ ਮੰਤਰੀ ਨੇ ਚੰਡੀਗੜ੍ਹ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਹੁਲ ਗਾਂਧੀ ਵਲੋਂ ਪ੍ਰਧਾਨਗੀ ਅਹੁਦੇ ਤੋਂ ਪਿਛੇ ਹਟਣ ਦੇ ਲਏ ਗਏ ਫੈਸਲੇ ‘ਤੇ ਨਰਾਜ਼ਗੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਭਾਰਤ ਨੌਜਵਾਨਾਂ ਦਾ ਦੇਸ਼ ਹੈ ਅਤੇ ਨੌਜਵਾਨ ਆਗੂ ਹੀ ਇਸ ਦੀ ਅਗਵਾਈ ਕਰਨ ਦੇ ਅਨੁਕੂਲ ਹੈ।

Check Also

ਲਵਪ੍ਰੀਤ ਖੁਦਕੁਸ਼ੀ ਮਾਮਲੇ ’ਚ ਕੈਨੇਡਾ ਰਹਿ ਰਹੀ ਬੇਅੰਤ ਕੌਰ ਖਿਲਾਫ ਮਾਮਲਾ ਦਰਜ

2019 ’ਚ ਹੋਇਆ ਸੀ ਲਵਪ੍ਰੀਤ ਦਾ ਬੇਅੰਤ ਕੌਰ ਨਾਲ ਵਿਆਹ ਬਰਨਾਲਾ/ਬਿਊਰੋ ਨਿਊਜ਼ ਬਰਨਾਲਾ ਜ਼ਿਲ੍ਹੇ ਦੇ …