ਭਲਕੇ ਭਾਰਤੀ ਜਨਤਾ ਪਾਰਟੀ ‘ਚ ਹੋਣਗੇ ਸ਼ਾਮਲ
ਅਮੇਠੀ/ਬਿਊਰੋ ਨਿਊਜ਼
ਗਾਂਧੀ ਪਰਿਵਾਰ ਦੇ ਕਰੀਬੀ ਸੰਜੇ ਸਿੰਘ ਨੇ ਕਾਂਗਰਸ ਅਤੇ ਰਾਜ ਸਭਾ ਮੈਂਬਰੀ ਤੋਂ ਅਸਤੀਫਾ ਦੇ ਦਿੱਤਾ ਹੈ। ਸੰਜੇ ਸਿੰਘ ਭਲਕੇ ਬੁੱਧਵਾਰ ਨੂੰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਜਾਣਗੇ। ਰਾਜ ਸਭਾ ਦੇ ਸਭਾਪਤੀ ਐਮ. ਵੈਂਕਈਆ ਨਾਇਡੂ ਨੇ ਸੰਜੇ ਸਿੰਘ ਦਾ ਅਸਤੀਫਾ ਮਨਜੂਰ ਵੀ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਸੰਜੇ ਸਿੰਘ ਨੇ ਇਸ ਵਾਰ ਲੋਕ ਸਭਾ ਚੋਣ ਯੂਪੀ ਦੇ ਸੁਲਤਾਨਪੁਰ ਹਲਕੇ ਤੋਂ ਲੜੀ ਸੀ, ਜਿੱਥੇ ਉਨ੍ਹਾਂ ਨੂੰ ਮੇਨਕਾ ਗਾਂਧੀ ਨੇ ਹਰਾ ਦਿੱਤਾ ਸੀ ਅਤੇ ਬਾਅਦ ਵਿਚ ਕਾਂਗਰਸ ਨੇ ਉਸ ਨੂੰ ਅਸਾਮ ਤੋਂ ਰਾਜ ਸਭਾ ਮੈਂਬਰ ਬਣਾਇਆ ਸੀ। ਸੰਜੇ ਸਿੰਘ ਪਹਿਲਾਂ ਵੀ ਇਕ ਵਾਰ ਕਾਂਗਰਸ ਦਾ ਸਾਥ ਛੱਡ ਚੁੱਕੇ ਹਨ।
Check Also
‘ਡੰਕੀ ਰੂਟ’ ਮਾਮਲੇ ਵਿਚ ਈਡੀ ਵਲੋਂ ਪੰਜਾਬ ਅਤੇ ਹਰਿਆਣਾ ਵਿਚ ਨਵੇਂ ਸਿਰਿਓਂ ਜਾਂਚ ਸ਼ੁਰੂ
ਈਡੀ ਨੇ ਪਹਿਲਾਂ ਵੀ ਦੋ ਦਿਨ ਕੀਤੀ ਸੀ ਜਾਂਚ ਜਲੰਧਰ/ਬਿਊਰੋ ਨਿਊਜ਼ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ …