Breaking News
Home / ਭਾਰਤ / 2ਲੋਕ ਸਭਾ ਤੋਂ ਬਾਅਦ ਰਾਜ ਸਭਾ ‘ਚ ਵੀ ਤਿੰਨ ਤਲਾਕ ਬਿੱਲ ਪਾਸ

2ਲੋਕ ਸਭਾ ਤੋਂ ਬਾਅਦ ਰਾਜ ਸਭਾ ‘ਚ ਵੀ ਤਿੰਨ ਤਲਾਕ ਬਿੱਲ ਪਾਸ

ਰਾਸ਼ਟਰਪਤੀ ਦੀ ਮਨਜੂਰੀ ਤੋਂ ਬਾਅਦ ਬਣ ਜਾਵੇਗਾ ਕਾਨੂੰਨ

ਨਵੀਂ ਦਿੱਲੀ/ਬਿਊਰੋ ਨਿਊਜ਼

ਲੋਕ ਸਭਾ ਤੋਂ ਬਾਅਦ ਰਾਜ ਸਭਾ ਵਿਚ ਵੀ ਤਿੰਨ ਤਲਾਕ ਬਿੱਲ ਅੱਜ ਪਾਸ ਹੋ ਗਿਆ। ਇਸਦੇ ਨਾਲ ਹੀ ਇਸ ਬਿੱਲ ਦੇ ਕਾਨੂੰਨ ਬਣਨ ਦਾ ਰਸਤਾ ਵੀ ਸਾਫ ਹੋ ਗਿਆ। ਰਾਸ਼ਟਰਪਤੀ ਕੋਲੋਂ ਮਨਜੂਰੀ ਮਿਲਣ ਤੋਂ ਬਾਅਦ ਇਹ ਕਾਨੂੰਨ ਦੇ ਤੌਰ ‘ਤੇ ਲਾਗੂ ਹੋ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਬਿੱਲ ਦੇ ਹੱਕ ਵਿਚ 99 ਅਤੇ ਵਿਰੋਧ ਵਿਚ 84 ਸੰਸਦ ਮੈਂਬਰਾਂ ਨੇ ਵੋਟ ਪਾਈ। ਬੀਐਸਪੀ, ਪੀਡੀਪੀ ਅਤੇ ਜੇਡੀਯੂ ਵਰਗੇ ਕਈ ਦਲਾਂ ਨੇ ਵੋਟਿੰਗ ਵਿਚ ਹਿੱਸਾ ਨਹੀਂ ਲਿਆ ਅਤੇ ਸਰਕਾਰ ਨੂੰ ਇਹ ਪਾਸ ਕਰਨ ਵਿਚ ਕੋਈ ਮੁਸ਼ਕਲ ਨਹੀਂ ਆਈ। ਇਸ ਬਿੱਲ ਦਾ ਤਿੱਖਾ ਵਿਰੋਧ ਕਰਨ ਵਾਲੀ ਕਾਂਗਰਸ ਕਈ ਅਹਿਮ ਦਲਾਂ ਨੂੰ ਆਪਣੇ ਨਾਲ ਜੋੜਨ ਵਿਚ ਸਫਲ ਨਹੀਂ ਹੋ ਸਕੀ।

Check Also

ਅਰਵਿੰਦ ਕੇਜਰੀਵਾਲ ਦੀ ਈਡੀ ਕਸਟਡੀ 1 ਅਪ੍ਰੈਲ ਤੱਕ ਵਧੀ

ਸ਼ਰਾਬ ਨੀਤੀ ਮਾਮਲੇ ’ਚ ਲੰਘੀ 21 ਮਾਰਚ ਨੂੰ ਕੀਤਾ ਗਿਆ ਸੀ ਗਿ੍ਰਫ਼ਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ …