ਭਾਜਪਾ ਆਗੂ ਗਰੇਵਾਲ ਨੇ ਕਿਹਾ – ਅਨੁਸ਼ਾਸ਼ਨਹੀਣਤਾ ਕਰਕੇ ਪਾਰਟੀ ਨੇ ਕੀਤਾ ਇਨਕਾਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਮੰਤਰੀ ਮੰਡਲ ਵਿਚੋਂ ਬਾਹਰ ਹੋਏ ਨਵਜੋਤ ਸਿੰਘ ਸਿੱਧੂ ਬਾਰੇ ਚਰਚਾ ਛਿੜ ਗਈ ਹੈ ਉਹ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ। ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੇ ਦਾਅਵਾ ਕੀਤਾ ਕਿ ਸਿੱਧੂ ਨੇ ਪਾਰਟੀ ਦੇ ਇਕ ਸੀਨੀਅਰ ਆਗੂ ਨਾਲ ਮੁਲਾਕਾਤ ਕਰਕੇ ਭਾਜਪਾ ਵਿਚ ਸ਼ਾਮਲ ਹੋਣ ਦੀ ਇੱਛਾ ਜ਼ਾਹਰ ਕੀਤੀ ਹੈ, ਪਰ ਪਾਰਟੀ ਨੇ ਨਾਂਹ ਕਰ ਦਿੱਤੀ। ਗਰੇਵਾਲ ਨੇ ਇਹ ਵੀ ਦੱਸਿਆ ਕਿ ਸਿੱਧੂ ਨੂੰ ਅਨੁਸ਼ਾਸਨਹੀਣ ਕਰਕੇ ਪਾਰਟੀ ਨੇ ਸ਼ਾਮਲ ਕਰਨ ਤੋਂ ਇਨਕਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਸਿੱਧੂ ਨੇ ਭਾਜਪਾ ਤੋਂ ਹੀ ਆਪਣਾ ਸਿਆਸੀ ਕਰੀਅਰ ਸ਼ੁਰੂ ਕੀਤਾ ਸੀ ਅਤੇ ਉਹ ਭਾਜਪਾ ਦੀ ਟਿਕਟ ‘ਤੇ ਅੰਮ੍ਰਿਤਸਰ ਤੋਂ ਤਿੰਨ ਵਾਰ ਲੋਕ ਸਭਾ ਦੇ ਮੈਂਬਰ ਚੁਣੇ ਗਏ ਸਨ ਅਤੇ ਬਾਅਦ ਵਿਚ ਉਹ ਕਾਂਗਰਸ ਪਾਰਟੀ ‘ਚ ਸ਼ਾਮਲ ਹੋ ਗਏ ਸਨ।
Check Also
ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ
ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …