ਕੈਪਟਨ ਅਮਰਿੰਦਰ ਨੇ ਇਕ ਕਲਿੱਕ ਨਾਲ ਹੀ ਕੀਤੀ 4551 ਅਧਿਆਪਕਾਂ ਦੀ ਬਦਲੀ
ਮੁਹਾਲੀ/ਬਿਊਰੋ ਨਿਊਜ਼
ਪੰਜਾਬ ਵਿਚ ਸਰਕਾਰੀ ਮੁਲਾਜ਼ਮਾਂ ਦੀਆਂ ਬਦਲੀਆਂ ਹੁਣ ਆਨ ਲਾਈਨ ਹੋਣੀਆਂ ਸ਼ੁਰੂ ਹੋ ਗਈਆਂ ਹਨ। ਇਸ ਤਹਿਤ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੰਪਿਊਟਰ ‘ਤੇ ਇਕ ਕਲਿੱਕ ਕਰਕੇ 4551 ਅਧਿਆਪਕਾਂ ਦੀ ਬਦਲੀ ਕਰ ਦਿੱਤੀ ਗਈ। ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਲੰਘੀ 26 ਜੂਨ ਨੂੰ ਆਨ ਲਾਈਨ ਟਰਾਂਸਫਰ ਪਾਲਿਸੀ ਲਾਗੂ ਕਰ ਦਿੱਤੀ ਸੀ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਆਨ ਲਾਈਨ ਬਦਲੀਆਂ ਪਹਿਲੀ ਵਾਰ ਹੀ ਹੋਈਆਂ ਹਨ। ਇਸ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਦੀਆਂ ਬਦਲੀਆਂ ਵੀ ਰਾਜਨੀਤੀ ਦੀ ਭੇਟ ਚੜ੍ਹਦੀਆਂ ਸਨ ਅਤੇ ਹੁਣ ਅਧਿਆਪਕਾਂ ਨੂੰ ਬਦਲੀ ਕਰਵਾਉਣ ਲਈ ਕਿਸੇ ਵੀ ਸਿਫਾਰਸ਼ ਦੀ ਲੋੜ ਨਹੀਂ ਪਵੇਗੀ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …