ਕਿਹਾ – ਜੋ ਉਨ੍ਹਾਂ ਨਾਲ ਟਕਰਾਏਗਾ, ਉਹ ਚਕਨਾਚੂਰ ਹੋ ਜਾਵੇਗਾ
ਚੰਡੀਗੜ੍ਹ/ਬਿਊਰੋ ਨਿਊਜ਼
ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਫੇਸਬੁੱਕ ਜ਼ਰੀਏ ਆਪਣੇ ਵਿਰੋਧੀਆਂਨੂੰ ਚੇਤਾਵਨੀ ਦਿੱਤੀ ਹੈ ਕਿ ਜੋ ਵੀ ਉਨ੍ਹਾਂ ਨਾਲ ਟਕਰਾਉਣ ਦੀ ਕੋਸ਼ਿਸ਼ ਕਰਨਗੇ, ਉਹ ਚਕਨਾ-ਚੂਰ ਹੋ ਜਾਣਗੇ। ਆਈਜੀ ਨੇ ਇਸ਼ਾਰਿਆਂ-ਇਸ਼ਾਰਿਆਂ ਵਿੱਚਉਨ੍ਹਾਂ ਦਾ ਵਿਰੋਧ ਕਰਨ ਵਾਲਿਆਂ ਨੂੰ ਨਿਸ਼ਾਨੇ ‘ਤੇ ਲਿਆ। ਉਨ੍ਹਾਂ ਇੱਕ ਹਿੰਦੀ ਭਾਸ਼ੀ ਸ਼ੇਅਰ ਦਾ ਇਸਤੇਮਾਲ ਕੀਤਾ ਹੈ। ਉਨ੍ਹਾਂ ਆਪਣੀ ਫੇਸਬੁੱਕ ਪੋਸਟ ਵਿੱਚ ਲਿਖਿਆ-
ਸੀਸ਼ੇ ਕੇ ਘਰੋਂ ਮੇਂ ਰਹਿ ਕੇ,
ਛੁਪ ਛੁਪ ਕੇ ਪੱਥਰ ਚਲਾਤੇ ਹੋ।
ਜਿਸ ਦਿਨ ਮੈਂ ਟਕਰਾ ਗਿਆ,
ਤੁਮ ਚਕਨਾਚੂਰ ਹੋ ਜਾਵੋਗੇ ।
ਧਿਆਨ ਰਹੇ ਕਿ ਕੁਝ ਦਿਨ ਪਹਿਲਾਂ ਅਕਾਲੀ ਆਗੂਆਂ ਨੇ ਕੁੰਵਰ ਵਿਜੇ ਪ੍ਰਤਾਪ ਦੀ ਵਿਰੋਧਤਾ ਕਰਦਿਆਂ ਉਨ੍ਹਾਂ ‘ਤੇ ਕਾਂਗਰਸੀ ਹੋਣ ਦੇ ਇਲਜ਼ਾਮ ਲਗਾਏ ਸਨ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤਾਪ ਬਾਜਵਾ ਨੂੰ ਬੰਬ ਵਾਲੇ ਬਿਆਨ ’ਤੇ ਘੇਰਿਆ
ਬਾਜਵਾ ਖਿਲਾਫ਼ ਬਣਦੀ ਕਾਰਵਾਈ ਕਰਨ ਦੀ ਦਿੱਤੀ ਚੇਤਾਵਨੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ …