ਸਿੱਖ ਸ਼ਰਧਾਲੂਆਂ ਦਾ ਹੋਇਆ ਨਿੱਘਾ ਸਵਾਗਤ
ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਆਉਂਦੀ 1 ਅਗਸਤ ਨੂੰ ਨਨਕਾਣਾ ਸਾਹਿਬ ਤੋਂ ਸਜਾਇਆ ਜਾ ਰਿਹਾ ਹੈ। ਇਸ ਨਗਰ ਕੀਰਤਨ ਵਿਚ ਸ਼ਾਮਲ ਹੋਣ ਲਈ 500 ਤੋਂ ਵੱਧ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਵਿਖੇ ਪਹੁੰਚ ਗਿਆ। ਇਸ ਜਥੇ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੀ ਸ਼ਾਮਲ ਹਨ, ਜਿਨ੍ਹਾਂ ਦਾ ਅਟਾਰੀ-ਵਾਹਗਾ ਸਰਹੱਦ ‘ਤੇ ਪਾਕਿਸਤਾਨ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ, ਜਨਰਲ ਸਕੱਤਰ ਅਮੀਰ ਸਿੰਘ ਅਤੇ ਹੋਰ ਪ੍ਰਬੰਧਕਾਂ ਵਲੋਂ ਸਵਾਗਤ ਕੀਤਾ ਗਿਆ। ਪਾਕਿ ਸਰਕਾਰ ਵਲੋਂ ਸਿੱਖ ਸ਼ਰਧਾਲੂਆਂ ਲਈ ਏ.ਸੀ. ਬੱਸਾਂ ਦਾ ਵਿਸ਼ੇਸ਼ ਤੌਰ ‘ਤੇ ਪ੍ਰਬੰਧ ਕੀਤਾ ਗਿਆ ਸੀ। ਇਸ ਮੌਕੇ ਉਥੋਂ ਦੀ ਪੁਲਿਸ ਅਤੇ ਇਮੀਗ੍ਰੇਸ਼ਨ ਵਿਭਾਗ ਨੇ ਵੀ ਸ਼ਰਧਾਲੂਆਂ ਨੂੰ ਪੂਰਾ ਸਹਿਯੋਗ ਦਿੱਤਾ ਅਤੇ ਉਨ੍ਹਾਂ ਲਈ ਲੰਗਰ ਦਾ ਪ੍ਰਬੰਧ ਵੀ ਕੀਤਾ ਗਿਆ। ਜ਼ਿਕਰਯੋਗ ਹੈ ਕਿ ਭਾਰਤ-ਪਾਕਿ ਵੰਡ ਤੋਂ ਬਾਅਦ ਆਪਣੀ ਕਿਸਮ ਦੇ ਪਹਿਲੇ ਅੰਤਰਰਾਸ਼ਟਰੀ ਨਗਰ ਕੀਰਤਨ ਦੀ ਆਰੰਭਤਾ ਪਹਿਲੀ ਅਗਸਤ ਨੂੰ ਸਵੇਰੇ 9 ਵਜੇ ਗੁਰਦੁਆਰਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਅਰਦਾਸ ਤੋਂ ਬਾਅਦ ਹੋਵੇਗੀ।
Check Also
ਪਾਣੀਆਂ ਦੇ ਮਾਮਲੇ ’ਤੇ ਪੰਜਾਬ ਨੇ ਹਰਿਆਣਾ ਦੇ ਦਾਅਵੇ ਕੀਤੇ ਖਾਰਜ
ਹਰਿਆਣਾ ਸਰਕਾਰ ਪੂਰਾ ਪਾਣੀ ਮਿਲਣ ਦਾ ਕਰਦੀ ਹੈ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ …