ਪਾਕਿ ਨੇ ਜੰਗਬੰਦੀ ਦੀ ਕੀਤੀ ਉਲੰਘਣਾ, 5 ਆਮ ਨਾਗਰਿਕ ਜ਼ਖ਼ਮੀ
ਸ੍ਰੀਨਗਰ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਵਿਚ ਭਾਰਤੀ ਫੌਜ ਨੇ ਕੰਟਰੋਲ ਰੇਖਾ ਨੇੜੇ ਅੱਤਵਾਦੀਆਂ ਦੀ ਘੁਸਪੈਠ ਨੂੰ ਨਾਕਾਮ ਕਰ ਦਿੱਤਾ। ਸੁਰੱਖਿਆ ਬਲਾਂ ਨੇ ਲੰਘੀ ਰਾਤ ਬਾਂਦੀਪੋਰਾ ਜ਼ਿਲ੍ਹੇ ਦੇ ਗੁਰੇਜ ਸੈਕਟਰ ਵਿਚ ਮੁਕਾਬਲੇ ਵਿਚ 3 ਅੱਤਵਾਦੀਆਂ ਨੂੰ ਮਾਰ ਮੁਕਾਇਆ। ਇਸੇ ਦੌਰਾਨ ਪਾਕਿਸਤਾਨੀ ਫੌਜ ਨੇ ਤੰਗਧਾਰ ਸੈਕਟਰ ਵਿਚ ਜੰਗਬੰਦੀ ਦੀ ਉਲੰਘਣਾ ਕਰਦੇ ਹੋਏ ਭਾਰੀ ਗੋਲੀਬਾਰੀ ਕੀਤੀ ਅਤੇ ਇਸ ਗੋਲੀਬਾਰੀ ਵਿਚ 5 ਆਮ ਭਾਰਤੀ ਨਾਗਰਿਕ ਜ਼ਖ਼ਮੀ ਹੋ ਗਏ। ਸਰਹੱਦ ‘ਤੇ ਪਾਕਿ ਗੋਲੀਬਾਰੀ ਦਾ ਭਾਰਤੀ ਫੌਜ ਨੇ ਮੂੰਹ ਤੋੜਵਾਂ ਜਵਾਬ ਦਿੱਤਾ ਅਤੇ ਲੰਘੇ ਕੱਲ੍ਹ ਵੀ ਪਾਕਿ ਫੌਜ ਨੇ ਜੰਗਬੰਦੀ ਉਲੰਘਣਾ ਕੀਤੀ ਸੀ। ਧਿਆਨ ਰਹੇ ਕਿ ਜੰਮੂ ਕਸ਼ਮੀਰ ਵਿਚ ਫਿਲਹਾਲ ਰਾਸ਼ਟਰਪਤੀ ਰਾਜ ਲਾਗੂ ਹੈ। ਕੇਂਦਰ ਸਰਕਾਰ ਨੇ ਜੰਮੂ ਕਸ਼ਮੀਰ ਵਿਚ ਸੁਰੱਖਿਆ ਬਲਾਂ ਦੀਆਂ ਹੋਰ 100 ਕੰਪਨੀਆਂ ਤੈਨਾਤ ਕਰਨ ਦਾ ਫੈਸਲਾ ਕੀਤਾ ਹੈ।
Check Also
‘ਡੰਕੀ ਰੂਟ’ ਮਾਮਲੇ ਵਿਚ ਈਡੀ ਵਲੋਂ ਪੰਜਾਬ ਅਤੇ ਹਰਿਆਣਾ ਵਿਚ ਨਵੇਂ ਸਿਰਿਓਂ ਜਾਂਚ ਸ਼ੁਰੂ
ਈਡੀ ਨੇ ਪਹਿਲਾਂ ਵੀ ਦੋ ਦਿਨ ਕੀਤੀ ਸੀ ਜਾਂਚ ਜਲੰਧਰ/ਬਿਊਰੋ ਨਿਊਜ਼ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ …