ਨਵੀਆਂ ਦਰਾਂ ਭਲਕੇ 1 ਅਗਸਤ ਤੋਂ ਲਾਗੂ ਹੋਣਗੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼
ਅੱਜ ਦਿੱਲੀ ਵਾਸੀਆਂ ਨੂੰ ਕੇਜਰੀਵਾਲ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ। ਹੁਣ ਦਿੱਲੀ ਬਿਜਲੀ ਰੈਗੂਲੇਟਰੀ ਕਮਿਸ਼ਨ (ਡੀ.ਈ.ਆਰ.ਸੀ.) ਨੇ ਬਿਜਲੀ ਦੇ ਫਿਕਸ ਚਾਰਜ ਵਿਚ ਕਟੌਤੀ ਕਰ ਦਿੱਤੀ ਹੈ। ਜਿਸ ਤਹਿਤ ਹੁਣ 2 ਕਿੱਲੋਵਾਟ ਤੱਕ ਦੇ ਬਿਜਲੀ ਕੁਨੈਕਸ਼ਨ ‘ਤੇ 20 ਰੁਪਏ ਪ੍ਰਤੀ ਕਿੱਲੋਵਾਟ, 2 ਕਿੱਲੋਵਾਟ ਤੋਂ ਲੈ ਕੇ 5 ਕਿੱਲੋਵਾਟ ਤੱਕ ਦੇ ਬਿਜਲੀ ਕੁਨੈਕਸ਼ਨ ‘ਤੇ 50 ਰੁਪਏ ਪ੍ਰਤੀ ਕਿੱਲੋਵਾਟ, 5 ਕਿੱਲੋਵਾਟ ਤੋਂ ਲੈ ਕੇ 15 ਕਿੱਲੋਵਾਟ ਤੱਕ ਦੇ ਬਿਜਲੀ ਕੁਨੈਕਸ਼ਨ ‘ਤੇ 100 ਰੁਪਏ ਪ੍ਰਤੀ ਕਿੱਲੋਵਾਟ ਫਿਕਸ ਚਾਰਜ ਦੇਣਾ ਹੋਵੇਗਾ। ਦਿੱਲੀ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਮੈਨ ਜਸਟਿਸ ਐਸ. ਐਸ. ਚੌਹਾਨ ਨੇ ਦੱਸਿਆ ਕਿ ਬਿਜਲੀ ਦੀਆਂ ਇਹ ਨਵੀਆਂ ਦਰਾਂ ਭਲਕੇ 1 ਅਗਸਤ ਤੋਂ ਲਾਗੂ ਹੋ ਜਾਣਗੀਆਂ।
Check Also
‘ਡੰਕੀ ਰੂਟ’ ਮਾਮਲੇ ਵਿਚ ਈਡੀ ਵਲੋਂ ਪੰਜਾਬ ਅਤੇ ਹਰਿਆਣਾ ਵਿਚ ਨਵੇਂ ਸਿਰਿਓਂ ਜਾਂਚ ਸ਼ੁਰੂ
ਈਡੀ ਨੇ ਪਹਿਲਾਂ ਵੀ ਦੋ ਦਿਨ ਕੀਤੀ ਸੀ ਜਾਂਚ ਜਲੰਧਰ/ਬਿਊਰੋ ਨਿਊਜ਼ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ …