ਬਠਿੰਡਾ ਤੋਂ 6ਵੀਂ ਦਾ ਵਿਦਿਆਰਥੀ ਲਾਪਤਾ
ਬਠਿੰਡਾ/ਬਿਊਰੋ ਨਿਊਜ਼
ਪੰਜਾਬ ਵਿੱਚੋਂ ਲਗਾਤਾਰ ਵੱਖ-ਵੱਖ ਹਿੱਸਿਆਂ ਤੋਂ ਬੱਚਿਆਂ ਦੇ ਲਾਪਤਾ ਹੋਣ ਦੀਆਂ ਖ਼ਬਰਾਂ ਆ ਰਹੀਆਂ ਹਨ ਅਤੇ ਮਾਹੌਲ ਚਿੰਤਾ ਵਾਲਾ ਬਣਦਾ ਜਾ ਰਿਹਾ ਹੈ। ਪਿਛਲੇ ਦਿਨੀਂ ਰਾਜਪੁਰਾ ਦੇ ਨੇੜਲੇ ਪਿੰਡ ਖੇੜੀ ਗੰਡਿਆਂ ਤੋਂ ਦੋ ਬੱਚੇ ਗਾਇਬ ਹੋਏ ਸਨ, ਜਿਨ੍ਹਾਂ ਦਾ ਅਜੇ ਤੱਕ ਕੋਈ ਸੁਰਾਖ ਨਹੀਂ ਮਿਲਿਆ। ਇਸ ਸਬੰਧੀ ਹੁਣ ਤਾਜ਼ਾ ਮਾਮਲਾ ਬਠਿੰਡਾ ਤੋਂ ਸਾਹਮਣੇ ਆ ਰਿਹਾ ਹੈ ਜਿੱਥੇ 6ਵੀਂ ਕਲਾਸ ਦਾ ਵਿਦਿਆਰਥੀ ਲਾਪਤਾ ਹੋ ਗਿਆ ਹੈ। ਬੱਚੇ ਦੇ ਗਾਇਬ ਹੋਣ ਤੋਂ ਬਾਅਦ ਪਰਿਵਾਰਕ ਮੈਂਬਰ ਸਹਿਮੇ ਹੋਏ ਹਨ।
Check Also
ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ
ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …