ਪੰਜਾਬ ਸਰਕਾਰ ਨੇ ਹਰਭਜਨ ਦਾ ਨਾਮ ਭੇਜਣ ‘ਚ ਕੀਤੀ ਦੇਰੀ
ਚੰਡੀਗੜ੍ਹ/ਬਿਊਰੋ ਨਿਊਜ਼
ਖੇਡ ਮੰਤਰਾਲੇ ਨੇ ਰਾਜੀਵ ਗਾਂਧੀ ਖੇਡ ਰਤਨ ਐਵਾਰਡ ਲਈ ਕ੍ਰਿਕਟਰ ਹਰਭਜਨ ਸਿੰਘ ਦਾ ਨਾਮ ਖਾਰਜ ਕਰ ਦਿੱਤਾ ਹੈ। ਇਸ ਦਾ ਕਾਰਨ ਪੰਜਾਬ ਦੇ ਖੇਡ ਮੰਤਰਾਲੇ ਵਲੋਂ ਅਪਲਾਈ ਕਰਨ ਵਿਚ ਕੀਤੀ ਗਈ ਦੇਰੀ ਦੱਸਿਆ ਗਿਆ। ਇਸ ਨੂੰ ਲੈ ਕੇ ਹਰਭਜਨ ਸਿੰਘ ਨੂੰ ਗੁੱਸਾ ਹੈ ਅਤੇ ਉਨ੍ਹਾਂਪੰਜਾਬ ਸਰਕਾਰ ਦੀ ਕਾਰਜਪ੍ਰਣਾਲੀ ‘ਤੇ ਸਵਾਲ ਚੁੱਕੇ ਹਨ। ਟਵਿੱਟਰ ‘ਤੇ ਇਕ ਵੀਡੀਓ ਪੋਸਟ ਕਰ ਕੇ ਹਰਭਜਨ ਨੇ ਕਿਹਾ ਕਿ ਖੇਡ ਵਿਭਾਗ ਨੇ ਲਾਪਰਵਾਹੀ ਵਰਤਦਿਆਂ ਦੇਰੀ ਨਾਲ ਉਨ੍ਹਾਂ ਦਾ ਨਾਮ ਅਪਲਾਈ ਕੀਤਾ। ਹਰਭਜਨ ਨੇ ਕਿਹਾ ਕਿ ਉਨ੍ਹਾਂ ਨੇ 20 ਮਾਰਚ ਨੂੰ ਆਪਣੀ ਅਰਜ਼ੀ ਦੇ ਸਾਰੇ ਦਸਤਾਵੇਜ਼ ਪੰਜਾਬ ਸਰਕਾਰ ਨੂੰ ਭੇਜ ਦਿੱਤੇ ਸਨ।ਹਰਭਜਨ ਨੇ ਕਿਹਾ ਕਿ ਉਨ੍ਹਾਂਨੂੰ ਉਮੀਦ ਸੀ ਕਿ ਇਸ ਵਾਰ ਉਨ੍ਹਾਂ ਨੂੰ ਰਾਜੀਵ ਗਾਂਧੀ ਖੇਡ ਰਤਨ ਜ਼ਰੂਰ ਮਿਲੇਗਾ ਪਰ ਅਪਲਾਈ ਖਾਰਜ ਹੋਣ ਕਾਰਨ ਉਨ੍ਹਾਂਨੂੰ ਬਹੁਤ ਦੁੱਖ ਲੱਗਾ।
Check Also
ਹੁਸ਼ਿਆਰਪੁਰ ਦੇ ਕਸਬਾ ਦਸੂਹਾ ਨੇੜੇ ਬੱਸ ਅਤੇ ਕਾਰ ਦੀ ਭਿਆਨਕ ਟੱਕਰ – 8 ਵਿਅਕਤੀਆਂ ਦੀ ਮੌਤ ਅਤੇ 32 ਜ਼ਖਮੀ
ਦਸੂਹਾ/ਬਿਊਰੋ ਨਿਊਜ਼ ਹੁਸ਼ਿਆਰਪੁਰ ਦੇ ਕਸਬਾ ਦਸੂਹਾ ਨੇੜੇ ਅੱਜ ਸਵੇਰੇ 10 ਵਜੇ ਦੇ ਕਰੀਬ ਮਿੰਨੀ ਬੱਸ …