ਪਾਕਿਸਤਾਨ ‘ਚ ਵੀ ਸ਼ਹੀਦ ਊਧਮ ਸਿੰਘ ਨੂੰ ਕੀਤਾ ਗਿਆ ਯਾਦ
ਸੰਗਰੂਰ/ਬਿਊਰੋ ਨਿਊਜ਼
ਜਲਿਆਂਵਾਲਾ ਬਾਗ ਵਿਚ ਬਰਤਾਨਵੀ ਸਾਮਰਾਜ ਵੱਲੋਂ ਕੀਤੇ ਗਏ ਕਤਲੇਆਮ ਦਾ ਬਦਲਾ ਲੈਣ ਵਾਲੇ ਸ਼ਹੀਦ ਊਧਮ ਸਿੰਘ ਨੂੰ ਅੱਜ ਸੁਨਾਮ ਵਿਚ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਪੰਜਾਬ ਸਰਕਾਰ ਵਲੋਂ ਕਰਵਾਏ ਇਸ ਸਮਾਗਮ ਵਿਚ ਕੈਪਟਨ ਅਮਰਿੰਦਰ ਸਿੰਘ ਗੈਰਹਾਜ਼ਰ ਰਹੇ ਅਤੇ ਉਨ੍ਹਾਂ ਦੀ ਗੈਰਹਾਜ਼ਰੀ ਵਿਚ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭੂਮਿਕਾ ਨਿਭਾਈ। ਜਦਕਿ ਅਖਬਾਰਾਂ ਵਿਚ ਇਸ਼ਤਿਹਾਰ ਦੇ ਕੇ ਕੈਪਟਨ ਅਮਰਿੰਦਰ ਦੇ ਪਹੁੰਚਣ ਦੀ ਗੱਲ ਕੀਤੀ ਗਈ ਸੀ।
ਉਧਰ ਦੂਜੇ ਪਾਸੇ ਸ਼ਹੀਦ ਊਧਮ ਸਿੰਘ ਦੀ ਯਾਦ ‘ਚ ਪਾਕਿਸਤਾਨ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਸ਼ਹੀਦ ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਪਾਕਿਸਤਾਨ ਨੇ ਕਰਵਾਇਆ ਹੈ। ਇਹ ਪਹਿਲੀ ਵਾਰ ਹੈ ਜਦ ਪਾਕਿਸਤਾਨ ਵਿੱਚ ਊਧਮ ਸਿੰਘ ਦੀ ਸ਼ਹਾਦਤ ਨੂੰ ਯਾਦ ਕੀਤਾ ਜਾ ਰਿਹਾ ਹੈ। ਇਸ ਸਮਾਗਮ ਵਿੱਚ ਪਾਕਿਸਤਾਨ ਦੀ ਸੁਪਰੀਮ ਕੋਰਟ ਤੇ ਲਾਹੌਰ ਹਾਈਕੋਰਟ ਦੇ ਵਕੀਲਾਂ ਨੇ ਆਪਣੇ ਵਿਚਾਰ ਵੀ ਰੱਖੇ।
Check Also
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਥਾ ਨਹੀਂ ਭੇਜੇਗੀ ਸ਼੍ਰੋਮਣੀ ਕਮੇਟੀ
ਐਸਜੀਪੀਸੀ ਦੇ ਸਕੱਤਰ ਵਲੋਂ ਦਿੱਤੀ ਗਈ ਜਾਣਕਾਰੀ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 29 ਜੂਨ ਨੂੰ ਮਨਾਈ ਜਾ ਰਹੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਲਹਿੰਦੇ ਪੰਜਾਬ ਨਹੀਂ ਭੇਜਿਆ ਜਾਵੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਿੱਖ ਸ਼ਰਧਾਲੂਆਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਏ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ, ਪ੍ਰੰਤੂ ਇਸ ਵਾਰ ਦੋਹਾਂ ਦੇਸ਼ਾਂ ਵਿਚ ਬਣੇ ਤਨਾਅ ਵਾਲੇ ਮਾਹੌਲ ਅਤੇ ਭਾਰਤ ਸਰਕਾਰ ਵੱਲੋਂ ਯਾਤਰਾ ਸਬੰਧੀ ਲਾਈਆਂ ਪਾਬੰਦੀਆਂ ਤੇ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਨੇ ਇਸ ਵਾਰ ਇਹ ਜਥਾ ਨਾ ਭੇਜਣ ਦਾ ਫੈਸਲਾ ਲਿਆ ਹੈ।