ਸਿੱਧੂ ਦੀ ਸਰਕਾਰੀ ਕੋਠੀ ਮਿਲੀ ਰਾਣਾ ਗੁਰਮੀਤ ਸਿੰਘ ਸੋਢੀ ਨੂੰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪਿਛਲੇ ਦਿਨੀਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਹੁਣ ਚਰਚਾ ਹੈ ਕਿ ਨਵਜੋਤ ਸਿੰਘ ਸਿੱਧੂ ਦਿੱਲੀ ਕਾਂਗਰਸ ਦੀ ਪ੍ਰਧਾਨਗੀ ਸੰਭਾਲ ਸਕਦੇ ਹਨ। ਦੂਜੇ ਪਾਸੇ ਸਿੱਧੂ ਦੀ ਸਰਕਾਰੀ ਕੋਠੀ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਅਲਾਟ ਕਰ ਦਿਤੀ ਗਈ ਹੈ। । ਇਹ ਕੋਠੀ ਮੁੱਖ ਮੰਤਰੀ ਦੇ ਸਰਕਾਰੀ ਨਿਵਾਸ ਦੇ ਬਿਲਕੁਲ ਨੇੜੇ ਹੈ। ਰਾਣਾ ਗੁਰਮੀਤ ਸਿੰਘ ਸੋਢੀ ਨੂੰ ਹੁਣ ਤੱਕ ਕੋਈ ਸਰਕਾਰੀ ਕੋਠੀ ਨਹੀਂ ਮਿਲੀ ਸੀ। ਉਹ ਆਪਣੀ ਨਿੱਜੀ ਰਿਹਾਹਿਸ਼ ਤੋਂ ਕੰਮ ਕਰ ਰਹੇ ਸਨ। ਇਸ ਤੋਂ ਪਹਿਲਾਂ ਸਕੱਤਰੇਤ ਵਿਚ ਸਿੱਧੂ ਦਾ ਕਮਰਾ ਭਾਰਤ ਭੂਸ਼ਣ ਆਸੂ ਨੂੰ ਅਲਾਟ ਹੋਇਆ ਸੀ।
ਇਸ ਦੌਰਾਨ ਇਹ ਵੀ ਪਤਾ ਲੱਗਿਆ ਕਿ ਪਾਰਟੀ ਹਾਈਕਮਾਨ ਨਵਜੋਤ ਸਿੱਧੂ ਨੂੰ ਵੱਡੀ ਜ਼ਿੰਮੇਵਾਰ ਦੇ ਸਕਦੀ ਹੈ। ਚਰਚਾ ਹੈ ਕਿ ਸਿੱਧੂ ਨੂੰ ਦਿੱਲੀ ਕਾਂਗਰਸ ਦਾ ਪ੍ਰਧਾਨ ਬਣਾਇਆ ਜਾ ਸਕਦਾ ਹੈ। ਸਿੱਧੂ ਤੇ ਕੈਪਟਨ ਦਰਮਿਆਨ ਚੱਲ ਰਹੀ ਠੰਢੀ ਜੰਗ ਦੇ ਚੱਲਦਿਆਂ ਸਿੱਧੂ ਮੰਤਰੀ ਮੰਡਲ ਵਿਚੋਂ ਪਾਸੇ ਹੋ ਗਏ ਸਨ ਅਤੇ ਉਨ੍ਹਾਂ ਮੰਤਰੀ ਨੂੰ ਮਿਲਣ ਵਾਲੀਆਂ ਸਾਰੀਆਂ ਸਹੂਲਤਾਂ ਵੀ ਛੱਡ ਦਿੱਤੀਆਂ ਸਨ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …