Breaking News
Home / ਪੰਜਾਬ / ਸ੍ਰੀ ਨਨਕਾਣਾ ਸਾਹਿਬ ਤੋਂ ਵਾਹਗਾ ਤੱਕ ਅੰਤਰਰਾਸ਼ਟਰੀ ਨਗਰ ਕੀਰਤਨ ਸਜਾਉਣ ਦੀ ਮਿਲੀ ਪ੍ਰਵਾਨਗੀ

ਸ੍ਰੀ ਨਨਕਾਣਾ ਸਾਹਿਬ ਤੋਂ ਵਾਹਗਾ ਤੱਕ ਅੰਤਰਰਾਸ਼ਟਰੀ ਨਗਰ ਕੀਰਤਨ ਸਜਾਉਣ ਦੀ ਮਿਲੀ ਪ੍ਰਵਾਨਗੀ

ਭਲਕੇ 1 ਅਗਸਤ ਨੂੰ ਸ੍ਰੀ ਨਨਕਾਣਾ ਸਾਹਿਬ ਤੋਂ ਸੁਲਤਾਨਪੁਰ ਲੋਧੀ ਤੱਕ ਸਜਾਇਆ ਜਾਵੇਗਾ ਨਗਰ ਕੀਰਤਨ
ਅੰਮ੍ਰਿਤਸਰ/ਬਿਊਰੋ ਨਿਊਜ਼
ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸੰਬੰਧੀ ਸ੍ਰੀ ਨਨਕਾਣਾ ਸਾਹਿਬ ਤੋਂ ਅੰਤਰਰਾਸ਼ਟਰੀ ਨਗਰ ਕੀਰਤਨ ਸਜਾਉਣ ਬਾਰੇ ਪਾਕਿਸਤਾਨ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਅਧਿਕਾਰੀਆਂ ਅਤੇ ਐਸਜੀਪੀਸੀ ਵਿਚਾਲੇ ਬੈਠਕ ਹੋਈ। ਜਾਣਕਾਰੀ ਅਨੁਸਾਰ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਚ ਹੋਈ ਬੈਠਕ ‘ਚ ਈ. ਟੀ. ਪੀ. ਬੀ. ਵਲੋਂ ਚੇਅਰਮੈਨ ਡਾ. ਆਮਿਰ ਅਹਿਮਦ, ਸਕੱਤਰ ਤਾਰਿਕ ਵਜ਼ੀਰ ਅਤੇ ਡਿਪਟੀ ਸਕੱਤਰ ਇਮਰਾਨ ਗੌਂਦਲ ਅਤੇ ਸ਼੍ਰੋਮਣੀ ਕਮੇਟੀ ਵਲੋਂ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਮੁੱਖ ਸਕੱਤਰ ਡਾ: ਰੂਪ ਸਿੰਘ ਆਦਿ ਸ਼ਾਮਲ ਹੋਏ। ਮੀਟਿੰਗ ਦੌਰਾਨ ਚੇਅਰਮੈਨ ਡਾ. ਆਮਿਰ ਅਹਿਮਦ ਵਲੋਂ ਲਗਾਤਾਰ ਸ਼੍ਰੋਮਣੀ ਕਮੇਟੀ ਦਾ ਪੱਖ ਲਿਆ ਗਿਆ। ਜਿਸ ਦੇ ਚੱਲਦਿਆਂ ਕੌਮਾਂਤਰੀ ਨਗਰ ਕੀਰਤਨ ਗੁਰਦੁਆਰਾ ਨਨਕਾਣਾ ਸਾਹਿਬ ਤੋਂ ਵਾਹਗਾ ਤੱਕ ਸਜਾਉਣ ਦੀ ਮਨਜ਼ੂਰੀ ਮਿਲ ਗਈ ਹੈ। ਧਿਆਨ ਰਹੇ ਇਹ ਨਗਰ ਕੀਰਤਨ ਭਲਕੇ 1 ਅਗਸਤ ਨੂੰ ਸ੍ਰੀ ਨਨਕਾਣਾ ਸਾਹਿਬ ਤੋਂ ਸੁਲਤਾਨਪੁਰ ਲੋਧੀ ਤੱਕ ਸਜਾਇਆ ਜਾਣਾ ਹੈ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …