18 C
Toronto
Saturday, May 30, 2026
spot_img
Homeਭਾਰਤਦਿੱਲੀ ਵਿਚ ਕੇਜਰੀਵਾਲ ਸਰਕਾਰ ਨੇ ਬਿਜਲੀ ਦੀਆਂ ਕੀਮਤਾਂ 'ਚ ਕੀਤੀ ਕਟੌਤੀ

ਦਿੱਲੀ ਵਿਚ ਕੇਜਰੀਵਾਲ ਸਰਕਾਰ ਨੇ ਬਿਜਲੀ ਦੀਆਂ ਕੀਮਤਾਂ ‘ਚ ਕੀਤੀ ਕਟੌਤੀ

ਨਵੀਆਂ ਦਰਾਂ ਭਲਕੇ 1 ਅਗਸਤ ਤੋਂ ਲਾਗੂ ਹੋਣਗੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼ : ਅੱਜ ਦਿੱਲੀ ਵਾਸੀਆਂ ਨੂੰ ਕੇਜਰੀਵਾਲ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ। ਹੁਣ ਦਿੱਲੀ ਬਿਜਲੀ ਰੈਗੂਲੇਟਰੀ ਕਮਿਸ਼ਨ (ਡੀ.ਈ.ਆਰ.ਸੀ.) ਨੇ ਬਿਜਲੀ ਦੇ ਫਿਕਸ ਚਾਰਜ ਵਿਚ ਕਟੌਤੀ ਕਰ ਦਿੱਤੀ ਹੈ। ਜਿਸ ਤਹਿਤ ਹੁਣ 2 ਕਿੱਲੋਵਾਟ ਤੱਕ ਦੇ ਬਿਜਲੀ ਕੁਨੈਕਸ਼ਨ ‘ਤੇ 20 ਰੁਪਏ ਪ੍ਰਤੀ ਕਿੱਲੋਵਾਟ, 2 ਕਿੱਲੋਵਾਟ ਤੋਂ ਲੈ ਕੇ 5 ਕਿੱਲੋਵਾਟ ਤੱਕ ਦੇ ਬਿਜਲੀ ਕੁਨੈਕਸ਼ਨ ‘ਤੇ 50 ਰੁਪਏ ਪ੍ਰਤੀ ਕਿੱਲੋਵਾਟ, 5 ਕਿੱਲੋਵਾਟ ਤੋਂ ਲੈ ਕੇ 15 ਕਿੱਲੋਵਾਟ ਤੱਕ ਦੇ ਬਿਜਲੀ ਕੁਨੈਕਸ਼ਨ ‘ਤੇ 100 ਰੁਪਏ ਪ੍ਰਤੀ ਕਿੱਲੋਵਾਟ ਫਿਕਸ ਚਾਰਜ ਦੇਣਾ ਹੋਵੇਗਾ। ਦਿੱਲੀ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਮਰੈਨ ਜਸਟਿਸ ਐਸ. ਐਸ. ਚੌਹਾਨ ਨੇ ਦੱਸਿਆ ਕਿ ਬਿਜਲੀ ਦੀਆਂ ਇਹ ਨਵੀਆਂ ਦਰਾਂ ਭਲਕੇ 1 ਅਗਸਤ ਤੋਂ ਲਾਗੂ ਹੋ ਜਾਣਗੀਆਂ।

RELATED ARTICLES
POPULAR POSTS