ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਨੇ ਪਾਰਟੀ ਦੇ ਉਪ-ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੂੰ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਚੋਣ ਇੰਚਾਰਜ ਨਿਯੁਕਤ ਕਰ ਦਿੱਤਾ ਹੈ। ਰਾਜ ਵਿਚ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਅਜੇ ਐਲਾਨ ਨਹੀਂ ਹੋਇਆ ਹੈ। ਭਾਜਪਾ ਦੇ ਕੌਮੀ ਜਨਰਲ ਸਕੱਤਰ ਅਰੁਣ ਸਿੰਘ ਨੇ ਇਸ ਬਾਰੇ ਐਲਾਨ ਕਰਦੇ ਹੋਏ ਦੱਸਿਆ ਕਿ ਪਾਰਟੀ ਹਰੇਕ ਬੂਥ ‘ਤੇ ਮੈਂਬਰ ਬਣਾਉਣ ਲਈ ਕੰਮ ਕਰੇਗੀ। ਇਹ ਇਕ ਅਜਿਹਾ ਖੇਤਰ ਹੈ ਜਿਥੇ ਪਾਰਟੀ ਦਾ ਰਵਾਇਤੀ ਰੂਪ ਤੋਂ ਜ਼ਿਆਦਾ ਪ੍ਰਭਾਵ ਨਹੀਂ ਰਿਹਾ ਹੈ। ਖੰਨਾ ਰਾਜ ਵਿਚ ਪਾਰਟੀ ਦੇ ਸੰਗਠਨਾਤਮਕ ਮਾਮਲਿਆਂ ਦੇ ਵੀ ਇੰਚਾਰਜ ਹਨ। ਇਹ ਨਿਯੁਕਤੀ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ. ਪੀ. ਨੱਢਾ ਵਲੋਂ ਪਾਰਟੀ ਦੇ ਜੰਮੂ-ਕਸ਼ਮੀਰ ਇਕਾਈ ਦੀ ਕੋਰ ਗਰੁੱਪ ਦੀ ਬੈਠਕ ਦੀ ਪ੍ਰਧਾਨਗੀ ਕਰਨ ਦੇ ਇਕ ਦਿਨ ਬਾਅਦ ਹੋਈ ਹੈ। ਚੋਣ ਕਮਿਸ਼ਨ ਵਲੋਂ ਚੋਣ ਪ੍ਰੋਗਰਾਮ ਦਾ ਐਲਾਨ ਅਮਰਨਾਥ ਯਾਤਰਾ ਸਮਾਪਤ ਹੋਣ ਤੋਂ ਬਾਅਦ ਕਰਨ ਦੀ ਸੰਭਾਵਨਾ ਹੈ। ਅਧਿਕਾਰਕ ਸੂਤਰਾਂ ਨੇ ਸੰਕੇਤ ਦਿੱਤਾ ਹੈ ਕਿ ਚੋਣਾਂ ਅਕਤੂਬਰ ਜਾਂ ਨਵੰਬਰ ਵਿਚ ਕਰਾਏ ਜਾ ਸਕਦੇ ਹਨ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …