Breaking News
Home / ਦੁਨੀਆ / ਸਿਆਲਕੋਟ ‘ਚ 72 ਸਾਲ ਬਾਅਦ ਮੁੜ ਖੁੱਲ੍ਹਿਆ ਮੰਦਰ

ਸਿਆਲਕੋਟ ‘ਚ 72 ਸਾਲ ਬਾਅਦ ਮੁੜ ਖੁੱਲ੍ਹਿਆ ਮੰਦਰ

ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ਦੇ ਪੰਜਾਬ ਸੂਬੇ ਦੇ ਸਿਆਲਕੋਟ ਸ਼ਹਿਰ ਵਿਚ ਪੈਂਦੇ ਹਜ਼ਾਰ ਸਾਲ ਪੁਰਾਣੇ ਮੰਦਰ ਨੂੰ ਲੋਕਾਂ ਲਈ ਮੁੜ ਖੋਲ੍ਹ ਦਿੱਤਾ ਗਿਆ ਹੈ। ਮੰਦਰ ਨੂੰ ਪਿਛਲੇ 72 ਸਾਲਾਂ ਤੋਂ ਬੰਦ ਕੀਤਾ ਹੋਇਆ ਸੀ। ਧਾਰੋਵਾਲ ਵਿਚ ਸ਼ਿਵਾਲਾ ਤੇਜਾ ਸਿੰਘ ਮੰਦਰ ਦਾ ਨਿਰਮਾਣ ਸਰਦਾਰ ਤੇਜਾ ਸਿੰਘ ਵੱਲੋਂ ਕਰਵਾਇਆ ਗਿਆ ਸੀ ਅਤੇ ਵੰਡ ਦੌਰਾਨ ਇਸ ਨੂੰ ਬੰਦ ਕਰ ਦਿੱਤਾ ਗਿਆ ਸੀ। ਜਾਣਕਾਰੀ ਮੁਤਾਬਕ ਭਾਰਤ ਵਿਚ ਬਾਬਰੀ ਮਸਜਿਦ ਨੂੰ ਢਾਹੁਣ ਦੇ ਵਿਰੋਧ ‘ਚ 1992 ਵਿਚ ਲੋਕਾਂ ਦੀ ਭੀੜ ਨੇ ਮੰਦਰ ਨੂੰ ਨੁਕਸਾਨ ਪਹੁੰਚਾਇਆ ਸੀ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਮੰਦਰ ਖੋਲ੍ਹਣ ਦਾ ਫ਼ੈਸਲਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀਆਂ ਹਦਾਇਤਾਂ ‘ਤੇ ਲਿਆ ਗਿਆ ਹੈ। ਡਿਪਟੀ ਕਮਿਸ਼ਨਰ ਬਿਲਾਲ ਹੈਦਰ ਨੇ ਕਿਹਾ ਕਿ ਲੋਕ ਮੰਦਰ ਵਿਚ ਕਿਸੇ ਵੀ ਸਮੇਂ ‘ਤੇ ਆਉਣ ਲਈ ਆਜ਼ਾਦ ਹਨ। ਸਰਕਾਰ ਨੇ ਕਿਹਾ ਹੈ ਕਿ ਮੰਦਰ ਦੀ ਸੰਭਾਲ ਅਤੇ ਪੁਨਰ ਨਿਰਮਾਣ ਦਾ ਕੰਮ ਛੇਤੀ ਸ਼ੁਰੂ ਕੀਤਾ ਜਾਵੇਗਾ।

Check Also

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨ ਦੀ ਯਾਤਰਾ ’ਤੇ ਅਮਰੀਕਾ ਪਹੁੰਚੇ

ਸੀਆਈਏ ਚੀਫ ਤੁਲਸੀ ਗਬਾਰਡ ਨੂੰ ਮਿਲੇ ਅਤੇ ਟਰੰਪ ਨਾਲ ਵੀ ਹੋਵੇਗੀ ਮੁਲਾਕਾਤ ਵਾਸ਼ਿੰਗਟਨ/ਬਿਊਰੋ ਨਿਊਜ਼ ਪ੍ਰਧਾਨ …