ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਵਿਚ ਰਹਿੰਦੇ ਅਤੇ ਕੰਮ ਕਰਦੇ ਪੰਜਾਬ ਤੇ ਪੰਜਾਬੀ ਦੇ ਹਿਤੈਸ਼ੀ ਪੱਤਰਕਾਰਾਂ, ਲੇਖਕਾਂ ਤੇ ਮੀਡੀਆ ਨਾਲ ਜੁੜੇ ਸਾਥੀਆਂ ਵਲੋਂ ‘ਪੰਜਾਬੀ ਪੱਤਰਕਾਰ ਤੇ ਲੇਖਕ ਮੰਚ’ ਬਣਾਇਆ ਗਿਆ। ਚੰਡੀਗੜ੍ਹ ਦੇ ਸੈਕਟਰ-16 ਸਥਿਤ ਪੰਜਾਬ ਕਲਾ ਭਵਨ ਵਿਖੇ ਹੋਈ ਮੰਚ ਦੀ ਪਲੇਠੀ ਮੀਟਿੰਗ ਵਿਚ ਸਾਰੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ।
ਇਸ ਮੰਚ ਨੂੰ ਬਣਾਉਣ ਦਾ ਮਕਸਦ ਪੰਜਾਬ ਤੇ ਪੰਜਾਬੀ ਭਾਸ਼ਾ ਦੇ ਹਿੱਤਾਂ ਦੀ ਰਾਖੀ ਲਈ ਉਨ੍ਹਾਂ ਉੱਪਰ ਪਹਿਰਾ ਦੇਣਾ ਹੈ। ਇਹ ਮੰਚ ਪੰਜਾਬੀ ਪੱਤਰਕਾਰੀ ਤੇ ਪੰਜਾਬ ਦੇ ਦੁੱਖਾਂ ਦਰਦਾਂ ਅਤੇ ਬਿਹਤਰੀ ਲਈ ਨਿਰੰਤਰ ਉਪਰਾਲੇ ਕਰੇਗਾ। ਮੰਚ ਦੇ ਚੁਣੇ ਗਏ ਅਹੁਦੇਦਾਰਾਂ ਵਿਚ ਤਰਲੋਚਨ ਸਿੰਘ ਨੂੰ ਪ੍ਰਧਾਨ, ਪ੍ਰੀਤਮ ਰੁਪਾਲ ਤੇ ਮਨਪ੍ਰੀਤ ਕੌਰ ਨੂੰ ਸੀਨੀਅਰ ਮੀਤ ਪ੍ਰਧਾਨ, ਵਿਜੈਪਾਲ ਸਿੰਘ ਬਰਾੜ ਤੇ ਨਵਦੀਪ ਸਿੰਘ ਗਿੱਲ ਨੂੰ ਜਨਰਲ ਸਕੱਤਰ, ਜਗਤਾਰ ਸਿੰਘ ਭੁੱਲਰ, ਵਿਕਰਮਜੀਤ ਸਿੰਘ ਮਾਨ ਤੇ ਨਿਰਮਲ ਸਿੰਘ ਮਾਨਸ਼ਾਹੀਆ ਨੂੰ ਮੀਤ ਪ੍ਰਧਾਨ, ਜੈ ਸਿੰਘ ਛਿੱਬਰ, ਨਿੰਦਰ ਘੁਗਿਆਣਵੀ, ਨਰਿੰਦਰਪਾਲ ਸਿੰਘ ਜਗਦਿਓ, ਦਲਜੀਤ ਸਿੰਘ ਤੇ ਪਰਮਿੰਦਰ ਸਿੰਘ ਜੱਟਪੁਰੀ ਨੂੰ ਸਕੱਤਰ, ਗੁਰਮੀਤ ਸਿੰਘ ਨੂੰ ਜਥੇਬੰਦਕ ਸਕੱਤਰ ਅਤੇ ਦੀਪਕ ਸ਼ਰਮਾ ਚਨਾਰਥਲ ਨੂੰ ਵਿੱਤ ਸਕੱਤਰ ਚੁਣਿਆ ਗਿਆ।
Home / ਪੰਜਾਬ / ਚੰਡੀਗੜ੍ਹ ਰਹਿੰਦੇ ਪੰਜਾਬ ਤੇ ਪੰਜਾਬੀ ਹਿਤੈਸ਼ੀ ਪੱਤਰਕਾਰਾਂ ਅਤੇ ਲੇਖਕਾਂ ਨੇ ਬਣਾਇਆ ‘ਪੰਜਾਬੀ ਪੱਤਰਕਾਰ ਲੇਖਕ ਮੰਚ’
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …